ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਲਾਭ ਸਿੰਘ ਧਾਰੀਵਾਲ ਦੀ ਅੰਤਿਮ ਅਰਦਾਸ ਵਿਚ ਕੀਤੀ ਸ਼ਿਰਕਤ
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ , ਡੀ ਸੀ ਵਿਨੀਤ ਕੁਮਾਰ ਨੇ ਵੀ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ
ਕੋਟਕਪੂਰਾ 9 ਫਰਵਰੀ , ਦੇਸ਼ ਕਲਿੱਕ ਬਿਓਰੋ
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ,ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ , ਡੀ ਸੀ ਵਿਨੀਤ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਸਖਸ਼ੀਅਤਾਂ ਨੇ ਸਪੀਕਰ ਸ. ਸੰਧਵਾਂ ਦੇ ਪੀ.ਆਰ.ਓ ਸ੍ਰੀ ਮਨਪ੍ਰੀਤ ਸਿੰਘ ਧਾਲੀਵਾਲ ਦੇ ਪਿਤਾ ਸ. ਲਾਭ ਸਿੰਘ ਜੋ ਕਿ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ, ਦੀ ਅੰਤਿਮ ਅਰਦਾਸ ਵਿਚ ਸ਼ਿਰਕਤ ਕੀਤੀ। ਇਸ ਮੌਕੇ ਸ਼ੋਕ ਸਮਾਗਮ ਵਿੱਚ ਵੱਖ ਵੱਖ ਪਾਰਟੀਆਂ ਦੇ ਨੁਮਾਇੰਦਿਆ ਤੋਂ ਇਲਾਵਾ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਆਪਣੇ ਸੰਬੋਧਨ ਵਿਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਸਵਰਗੀ ਜਥੇਦਾਰ ਲਾਭ ਸਿੰਘ ਧਾਲੀਵਾਲ ਬਹੁਤ ਹੀ ਧਾਰਮਿਕ, ਸੰਘਰਸ਼ੀ ਤੇ ਨਿਮਾਣੀ ਸ਼ਖ਼ਸੀਅਤ ਸਨ, ਜਿਨ੍ਹਾਂ ਦੀ ਛਵੀ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ ਹੈ। ਉਨ੍ਹਾਂ ਪਰਮਾਤਮਾ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਕਾਮਨਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਤੇ ਜਥੇਦਾਰ ਲਾਭ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀ ਦਿੱਤੀ।
Published on: ਫਰਵਰੀ 9, 2025 6:21 ਬਾਃ ਦੁਃ