ਚੰਡੀਗੜ੍ਹ, 10 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬੀ ਗਾਇਕ ਦਲਜੀਤ ਦੋਸਾਂਝ ਨੇ ਆਪਣੀ ਫਿਲਮ ‘ਪੰਜਾਬ 95’ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਦਿਲਜੀਤ ਦੋਸਾਂਝ ਨੇ ਅੱਜ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਪਾ ਕੇ ਕਿਹਾ ਕਿ ਫਿਲਮ ਵਿੱਚ ਕੱਟਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਫਿਲਮ ਵਿੱਚ ਕੱਟ ਲਗਾਏ ਜਾਂਦੇ ਹਨ ਤਾਂ ਉਹ ਹਿਮਾਇਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅੱਧੀ ਅਧੂਰੀ ਚੀਜ਼ ਦਿਖਾਉਣ ਦਾ ਕੋਈ ਫਾਇਦਾ ਨਹੀਂ ਹੁੰਦਾ।
ਜ਼ਿਕਰਯੋਗ ਹੈ ਕਿ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਬਾਇਓਪਿਕ ਹੈ। ਇਸ ਫਿਲਮ ਦੇ ਰਿਲੀਜ਼ ਹੋਣ ਨੂੰ ਲੈ ਕੇ ਪਹਿਲਾਂ ਮਿਤੀ ਦਾ ਐਲਾਨ ਕਰਕੇ ਮਿਤੀ ਬਦਲੀ ਗਈ। ਸੈਸਰ ਬੋਰਡ ਵੱਲੋਂ ਫਿਲਮ ਵਿੱਚ ਕੱਟ ਲਗਾਉਣ ਲਈ ਕਿਹਾ ਗਿਆ।
Published on: ਫਰਵਰੀ 10, 2025 6:02 ਬਾਃ ਦੁਃ