ਲੁਧਿਆਣਾ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵੀਡੀਓ ਕਾਨਫਰੰਸਿੰਗ ਰਾਹੀਂ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਏ। ਜਿੱਥੇ ਉਸ ਨੇ ਮਲਟੀਲੇਵਲ ਮਾਰਕੀਟਿੰਗ ਕੰਪਨੀ ਦੇ ਧੋਖਾਧੜੀ ਦੇ ਕੇਸ ਵਿੱਚ ਆਪਣੀ ਗਵਾਹੀ ਦਿੱਤੀ।ਇਸ ਸਬੰਧੀ ਅਦਾਲਤ ਵੱਲੋਂ ਬਾਅਦ ‘ਚ ਕੋਈ ਹੁਕਮ ਜਾਰੀ ਕੀਤਾ ਜਾਵੇਗਾ।
ਜਿਕਰਯੋਗ ਹੈ ਕਿ ਲੁਧਿਆਣਾ ਦੀ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ (ਜੇਐਮਆਈਸੀ) ਰਮਨਪ੍ਰੀਤ ਕੌਰ ਦੀ ਅਦਾਲਤ ਨੇ 29 ਜਨਵਰੀ ਨੂੰ ਸੋਨੂੰ ਸੂਦ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਅਦਾਲਤ ਨੇ ਮੁੰਬਈ ਅੰਧੇਰੀ ਵੈਸਟ ਦੇ ਓਸ਼ੀਵਾੜਾ ਥਾਣੇ ਦੇ ਐਸਐਚਓ ਨੂੰ ਹੁਕਮ ਦਿੱਤਾ ਸੀ ਕਿ ਉਹ ਸੋਨੂੰ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ।
Published on: ਫਰਵਰੀ 10, 2025 5:37 ਬਾਃ ਦੁਃ