ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਵੱਲੋਂ ਅਸਤੀਫ਼ਾ
ਇੰਫਾਲ, 10 ਫਰਵਰੀ, ਦੇਸ਼ ਕਲਿਕ ਬਿਊਰੋ :
ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਐਤਵਾਰ ਸ਼ਾਮ ਨੂੰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਰਾਜਪਾਲ ਅਜੇ ਕੁਮਾਰ ਭੱਲਾ ਨੇ ਅਸਤੀਫਾ ਪ੍ਰਵਾਨ ਕਰ ਲਿਆ ਹੈ ਅਤੇ ਬੀਰੇਨ ਸਿੰਘ ਨੂੰ ਕਾਰਜਕਾਰੀ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਲਈ ਕਿਹਾ ਹੈ।
ਸੂਬੇ ਵਿੱਚ 21 ਮਹੀਨਿਆਂ ਤੋਂ ਚੱਲ ਰਹੀ ਹਿੰਸਾ ਕਾਰਨ ਬੀਰੇਨ ਸਿੰਘ ਕਾਫੀ ਦਬਾਅ ਵਿੱਚ ਸਨ। ਵਿਰੋਧੀ ਪਾਰਟੀਆਂ ਵੀ ਇਸ ਮੁੱਦੇ ‘ਤੇ ਐਨਡੀਏ ਨੂੰ ਲਗਾਤਾਰ ਸਵਾਲ ਪੁੱਛ ਰਹੀਆਂ ਸਨ।
ਅਸਤੀਫਾ ਦੇਣ ਦਾ ਫੈਸਲਾ ਲੈਣ ਤੋਂ ਪਹਿਲਾਂ ਬੀਰੇਨ ਸਿੰਘ ਨੇ ਐਤਵਾਰ ਸਵੇਰੇ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਨਵੇਂ ਮੁੱਖ ਮੰਤਰੀ ਬਾਰੇ ਫੈਸਲਾ ਇੱਕ-ਦੋ ਦਿਨਾਂ ਵਿੱਚ ਹੋਣ ਦੀ ਉਮੀਦ ਹੈ।
Published on: ਫਰਵਰੀ 10, 2025 7:19 ਪੂਃ ਦੁਃ