ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਮੌਕੇ ਗੁ. ਅੰਬ ਸਾਹਿਬ ਵਿਖੇ 100 ਤੋਂ ਵੱਧ ਸੇਵਾਦਾਰਾਂ ਨੇ ਕੀਤਾ

ਟ੍ਰਾਈਸਿਟੀ

“ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਵਸ” ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਖੂਨਦਾਨ ਕੈਂਪ, 100 ਤੋਂ ਵੱਧ ਸੇਵਾਦਾਰਾਂ ਨੇ ਕੀਤਾ ਖੂਨਦਾਨ
ਮੋਹਾਲੀ, 10 ਫਰਵਰੀ, ਦੇਸ਼ ਕਲਿੱਕ ਬਿਓਰੋ

ਬੈਦਵਾਣ ਸਪੋਰਟਸ ਕਲੱਬ ਵੱਲੋਂ ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਦੁਆਰਾ ਅੰਬ ਸਾਹਿਬ, ਮੋਹਾਲੀ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ‘ਚ 100 ਤੋਂ ਵੱਧ ਸੇਵਾਦਾਰਾਂ ਨੇ ਖੂਨਦਾਨ ਕਰਕੇ ਮਨੁੱਖਤਾ ਦੀ ਭਲਾਈ ‘ਚ ਆਪਣਾ ਯੋਗਦਾਨ ਪਾਇਆ।

ਇਸ ਪਵਿੱਤਰ ਮੌਕੇ ‘ਤੇ, ਖੂਨਦਾਨ ਕਰਨ ਆਏ ਸੇਵਾਦਾਰਾਂ ਨੇ ਗੁਰੂ ਸਾਹਿਬ ਦੀ ਬਖ਼ਸ਼ੀ ਹੋਈ ਸੇਵਾ ਭਾਵਨਾ ‘ਚ ਸ਼ਾਮਿਲ ਹੋਣ ਦੀ ਖੁਸ਼ੀ ਜਤਾਈ। ਖੂਨਦਾਨ ਕੈਂਪ ਵਿੱਚ ਮੋਹਾਲੀ, ਖਰੜ ਅਤੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਵੱਡੀ ਗਿਣਤੀ ‘ਚ ਨੌਜਵਾਨ ਅਤੇ ਬਜ਼ੁਰਗ ਹਾਜ਼ਰ ਹੋਏ। ਖੂਨਦਾਨ ਕਰ ਰਹੇ ਨੌਜਵਾਨਾਂ ਨੇ ਕਿਹਾ ਕਿ ਇਹ ਗੁਰੂ ਸਾਹਿਬ ਦੀ ਸਿੱਖਿਆ ‘ਤੇ ਚਲਣ ਅਤੇ ਇਨਸਾਨੀਅਤ ਦੀ ਸੇਵਾ ਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ।

ਪਰਵਿੰਦਰ ਸਿੰਘ ਸੋਹਾਣਾ, ਮੁੱਖ ਸੇਵਾਦਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਨੇ ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿਸਾਨੂੰ ਗੁਰੂ ਸਾਹਿਬਾਂ ਨੇ ਸੱਚੀ ਸੇਵਾ ਅਤੇ ਭਲਾਈ ਦੀ ਰਾਹ ਦਿਖਾਈ ਹੈ। ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਨੇ ਹਮੇਸ਼ਾ ਪ੍ਰਕਿਰਤੀ, ਪਸ਼ੂ-ਪੰਛੀਆਂ ਅਤੇ ਇਨਸਾਨੀਅਤ ਦੀ ਸੇਵਾ ਲਈ ਆਪਣੀ ਜ਼ਿੰਦਗੀ ਸਮਰਪਿਤ ਕੀਤੀ। ਅਸੀਂ ਉਨ੍ਹਾਂ ਦੀ ਸ਼ਿਖਿਆਵਾਂ ‘ਤੇ ਚੱਲਦਿਆਂ, ਇਸ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਹੈ, ਤਾਂ ਜੋ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਈ ਜਾ ਸਕੇ।”

ਉਨ੍ਹਾਂ ਕਿਹਾ ਕਿ ਇਸ ਸਮਾਜ ਵਿੱਚ ਸਭ ਤੋਂ ਵੱਡੀ ਦਾਤ ਕਿਸੇ ਦੀ ਜ਼ਿੰਦਗੀ ਬਚਾਉਣ ਦੀ ਹੈ। ਖੂਨਦਾਨ ਕਰਨਾ, ਕੇਵਲ ਇੱਕ ਮੈਡੀਕਲ ਸੇਵਾ ਨਹੀਂ, ਬਲਕਿ ਇਹ ਇੱਕ ਪਵਿੱਤਰ ਕਾਰਜ ਹੈ। ਅਸੀਂ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ ਚਾਹੁੰਦੇ ਹਾਂ ਕਿ ਉਹ ਵੀ ਅੱਗੇ ਆਉਣ ਅਤੇ ਇਸ ਮਿਸ਼ਨ ਨੂੰ ਹੋਰ ਵਧਾਵਣ।”

ਇਸ ਖੂਨਦਾਨ ਕੈਂਪ ਵਿੱਚ ਅਜਮੇਰ ਸਿੰਘ ਖੇੜਾ (ਮੈਂਬਰ, ਸ਼੍ਰੋਮਣੀ ਗੁਰਦੁਆਰਾ ਕਮੇਟੀ), ਕਮਲਜੀਤ ਸਿੰਘ ਰੂਬੀ, ਕੁਲਦੀਪ ਕੌਰ ਕੰਗ, ਹਰਮਨਪ੍ਰੀਤ ਸਿੰਘ ਪ੍ਰਿੰਸ, ਸਮਸੇਰ ਸਿੰਘ ਪੁਰਖਾਲਵੀ ਦਿਨੇਸ਼ ਚੋਧਰੀ, ਹਰਵਿੰਦਰ ਸਿੰਘ ਨੰਬਰਦਾਰ, ਦਵਿੰਦਰ ਸਿੰਘ ਬੋਬੀ, ਹਰਪ੍ਰੀਤ ਸਿੰਘ ਹੈਪੀ,ਰਜਿੰਦਰ ਸਿੰਘ ਟੋਹੜਾ (ਮੈਨੇਜਰ, ਗੁਰਦੁਆਰਾ ਅੰਬ ਸਾਹਿਬ), ਜੋਗਿੰਦਰ ਸਿੰਘ ਸੋਧੀ, ਅਮਰਜੀਤ ਸਿੰਘ ਪਾਹਵਾ ਪ੍ਰਧਾਨ ਗੁ. ਸਾਹਿਬ ਫੇਜ 4,ਮਨਜੀਤ ਸਿੰਘ ਮਾਨ, ਪ੍ਰੀਤਮ ਸਿੰਘ, ਪਰਮਜੀਤ ਸਿੰਘ ਗਿੱਲਸੁ, ਰਜੀਤ ਸਿੰਘ ਮਠਾੜੂ, ਨਰਿੰਦਰ ਸਿੰਘ ਲਾਂਬਾ, ਹਰਦੀਪ ਸਿੰਘ (ਪ੍ਰਧਾਨ, ਗੁਰਦੁਆਰਾ ਸਾਹਿਬ, ਫੇਜ਼ 1)ਬ, ਲਵਿੰਦਰ ਸਿੰਘ ਕਾਕਾ, ਹਰਮਨਦੀਪ ਸਿੰਘ ਨੰਬਰਦਾਰ, ਰਮਨਦੀਪ ਸਿੰਘ ਬਾਵਾ, ਕੁਲਦੀਪ ਸਿੰਘ ਬੈਰਮਪੁਰ, ਕਰਮਜੀਤ ਸਿੰਘ ਨੰਬਰਦਾਰ, ਜਸਬੀਰ ਸਿੰਘ ਕੁਰੜਾ, ਡਿਪੰਲ ਸੋਹਾਣਾ,ਨਰਿੰਦਰ ਸੋਹਾਣਾ, ਰਾਜੂ ਪੰਡਿਤ, ਬਲਜਿੰਦਰ ਸਿੰਘ ਬੇਦੀ, ਤਰਨਪ੍ਰੀਤ ਸਿੰਘ ਧਾਲੀਵਾਲ (ਪ੍ਰਧਾਨ, ਯੂਥ ਅਕਾਲੀ ਦਲ, ਮੋਹਾਲੀ) ਨਵੀਂ ਸੋਹਾਣਾ ਸਮੇਤ ਹੋਰ ਪਤਵੰਤੇ ਸੱਜਣਾ ਨੇ ਸ਼ਮੂਲੀਅਤ ਕਰਕੇ ਖੂਨ ਦਾਨੀਆਂ ਦੀ ਹੌਸਲਾ ਅਫਜਾਈ ਕੀਤੀ

Published on: ਫਰਵਰੀ 10, 2025 6:55 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।