12 ਫਰਵਰੀ ਨੂੰ ਅਧਿਆਪਕ ਕਰਨਗੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ : ਕੁਲਦੀਪ ਖੋਖਰ

ਪੰਜਾਬ

ਮੋਹਾਲੀ, 10 ਫਰਵਰੀ, ਦੇਸ਼ ਕਲਿੱਕ ਬਿਓਰੋ :

6635 ਈਟੀਟੀ ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਆਨਲਾਈਨ ਮੀਟਿੰਗ ਕੀਤੀ ਗਈ। ਜਿਸ ਵਿੱਚ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ 6635 ਈ ਟੀ ਟੀ ਅਧਿਆਪਕਾਂ ਨੂੰ  5994 ਈਟੀਟੀ ਅਧਿਆਪਕਾਂ ਦੀ ਭਰਤੀ ਨੂੰ ਪੂਰੀ ਕਰਨ ਤੋਂ ਪਹਿਲਾਂ 6635 ਅਧਿਆਪਕਾਂ ਨੂੰ ਬਦਲੀ ਦਾ ਵਿਸ਼ੇਸ਼ ਮੌਕਾ ਦੇਣ ਦਾ ਸਿੱਖਿਆ ਮੰਤਰੀ ਵਲੋਂ ਭਰੋਸਾ ਦਿੱਤਾ ਸੀ l ਪਰ ਬਦਲੀਆਂ ਦੇ ਲਈ ਕੋਈ ਵਿਸ਼ੇਸ਼ ਮੌਕਾ ਨਹੀਂ ਦਿੱਤਾ ਗਿਆ ਜਿਸ ਕਰ ਕੇ ਸਟੇਟ ਕਮੇਟੀ ਵਲੋਂ ਫੈਸਲਾ ਕੀਤਾ ਗਿਆ ਕਿ 12 ਫਰਵਰੀ ਨੂੰ ਮੁੱਖਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਐਲਾਨ ਕੀਤਾ ਗਿਆ ਹੈ l
ਇਸ ਮੌਕੇ  6635 ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸਲਿੰਦਰ ਕੰਬੋਜ, ਨਿਰਮਲ ਜੀਰਾ, ਜਰਨੈਲ ਸੰਗਰੂਰ, ਜੱਗਾ ਬੋਹਾ,ਰਾਜਸੁਖਵਿੰਦਰ ਗੁਰਦਾਸਪੁਰ, ਰਵਿੰਦਰ ਅਬੋਹਰ, ਕੁਲਦੀਪ ਖੋਖਰ , ਦੀਪ ਬਨਾਰਸੀ ਤੇ ਬੂਟਾ ਮਾਨਸਾ ਨੇ ਕਿਹਾ ਕਿ ਈਟੀਟੀ ਦੀਆਂ ਅਧਿਆਪਕਾਂ ਦੀ ਭਰਤੀ ਨੂੰ ਪੂਰੀ ਕਰਨ ਤੋਂ ਪਹਿਲਾ 6635 ਅਧਿਆਪਕਾਂ ਬਦਲੀ ਦਾ ਮੌਕਾ ਦਿੱਤਾ ਜਾਵੇ। ਕਿਉਂ ਕਿ ਲਗਾਤਾਰ ਦੋ ਸਾਲਾਂ ਤੋਂ 200 ਤੋਂ 300 ਕਿ. ਮੀ. ਨੌਕਰੀ ਕਰ ਰਹੇ ਹਨ। ਉਹਨਾਂ ਨੂੰ ਤਰਸਦੇ ਆਧਾਰ ਤੇ ਵਿਸ਼ੇਸ਼ ਮੌਕਾ ਦਿੱਤਾ ਜਾਣਾ ਚਾਹੀਦਾ ਤਾਂ ਕਿ ਉਹ ਘਰਾਂ ਦੇ ਨੇੜੇ ਆ ਸਕਣ l

Published on: ਫਰਵਰੀ 10, 2025 1:05 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।