ਅੰਮ੍ਰਿਤਸਰ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਗਈਆਂ ਹਨ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।
ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਕਰ ਰਹੀ ਕਮੇਟੀ ਦੀ ਰਿਪੋਰਟ ਨੂੰ ਮੰਨ ਲਿਆ ਗਿਆ। ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਇਸ ਫੈਸਲੇ ਦਾ ਵਿਰੋਧ ਵੀ ਕੀਤਾ ਪਰ ਫੈਸਲਾ ਬਹੁਮਤ ਨਾਲ ਲਿਆ ਗਿਆ।
Published on: ਫਰਵਰੀ 10, 2025 5:12 ਬਾਃ ਦੁਃ