ਚੰਡੀਗੜ੍ਹ, 10 ਫਰਵਰੀ, ਦੇਸ਼ ਕਲਿੱਕ ਬਿਓਰੋ :
ਹਰਿਆਣਾ ਦੇ ਮੰਤਰੀ ਅਨਿਲ ਵਿਜ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਕੈਬਨਿਟ ਮੰਤਰੀ ਅਨਿਲ ਵਿੱਜ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸੂਬਾ ਪ੍ਰਧਾਨ ਮੋਹਨ ਲਾਲ ਬੜੌਲੀ ਖਿਲਾਫ ਬਿਆਨ ਦਿੱਤੇ ਗਏ ਸਨ। ਹੁਣ ਭਾਜਪਾ ਵੱਲੋਂ ਅਨਿਲ ਵਿਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਅਨਿਲ ਵਿਜ ਤੋਂ ਤਿੰਨ ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਵਿਜ ਨੇ ਸੈਣੀ ਅਤੇ ਬੜੌਲੀ ਖਿਲਾਫ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੈਣੀ ਜਦੋਂ ਤੋਂ ਮੁੱਖ ਮੰਤਰੀ ਬਣੇ ਹਨ ਉਹ ਹੈਲੀਕਾਪਟਰ ਉਤੇ ਹੀ ਰਹਿੰਦੇ ਹਨ।
Published on: ਫਰਵਰੀ 10, 2025 9:39 ਬਾਃ ਦੁਃ