ਕਿਸਾਨ ਅੱਜ ਤੋਂ ਕਰਨਗੇ ਮਹਾਪੰਚਾਇਤਾਂ ਦੀ ਸ਼ੁਰੂਆਤ
ਚੰਡੀਗੜ੍ਹ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਿਛਲੇ ਸਾਲ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। ਅਜਿਹੇ ਵਿੱਚ ਕਿਸਾਨ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੇ ਹਨ।
ਇਸ ਦੇ ਮੱਦੇਨਜ਼ਰ ਕਿਸਾਨ ਅੱਜ 11 ਫਰਵਰੀ ਤੋਂ ਤਿੰਨ ਮਹਾਂਪੰਚਾਇਤਾਂ ਦਾ ਆਯੋਜਨ ਕਰਨ ਜਾ ਰਹੇ ਹਨ। ਪਹਿਲੀ ਮਹਾਪੰਚਾਇਤ ਰਤਨਪੁਰ ਬਾਰਡਰ ‘ਤੇ ਹੋਵੇਗੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 78ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਨੇ 7 ਦਿਨਾਂ ਬਾਅਦ ਡਾਕਟਰੀ ਸਹਾਇਤਾ ਲੈਣੀ ਸ਼ੁਰੂ ਕਰ ਦਿੱਤੀ ਹੈ। ਕਿਸਾਨ ਅੱਜ 11:30 ਵਜੇ ਬਠਿੰਡਾ ਵਿੱਚ ਪ੍ਰੈਸ ਕਾਨਫਰੰਸ ਕਰਨਗੇ।
Published on: ਫਰਵਰੀ 11, 2025 7:27 ਪੂਃ ਦੁਃ