ਨਵੀਂ ਦਿੱਲੀ, 11 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਨਾਲ ਪ੍ਰੈਸ ਕਾਨਫਰੰਸ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਸਿਸੋਦੀਆ ਵੱਲੋਂ ਦਿੱਲੀ ਚੋਣਾਂ ਵਿੱਚ ਕੰਮ ਕਰਨ ਲਈ ਸਭ ਦਾ ਧੰਨਵਾਦ ਕੀਤਾ ਗਿਆ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਦੋ ਸਾਲਾਂ ਵਿੱਚ ਮਾਡਲ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਇਕ ਮਾਡਲ ਦੇ ਤੌਰ ਉਤੇ ਲਿਜਾਇਆ ਜਾਵੇਗਾ।
ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਮੀਟਿੰਗ ਤੋਂ ਬਾਅਦ ਕੈਬਨਿਟ ਦੇ ਸਾਥੀਆਂ ਨਾਲ ਮੀਡੀਆ ਦੇ ਰੂਹ-ਬ-ਰੂਹ, ਦਿੱਲੀ ਤੋਂ Live ……. राष्ट्रीय संयोजक अरविंद केजरीवाल जी के साथ मीटिंग के बाद कैबिनेट सहयोगियों के साथ मीडिया से बातचीत, दिल्ली से Live https://t.co/sxjO0suZVb
— Bhagwant Mann (@BhagwantMann) February 11, 2025
Published on: ਫਰਵਰੀ 11, 2025 1:09 ਬਾਃ ਦੁਃ