ਜਗਰਾਓਂ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਜਗਰਾਉਂ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਮਰਸਡੀਜ਼ ਕਾਰ ਦੀ ਟੱਕਰ ਨਾਲ ਸਕੂਟੀ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਗੋਪੀ ਵਾਸੀ ਕੋਠੇ ਬੱਗੂ ਵਜੋਂ ਹੋਈ ਹੈ, ਜਦਕਿ ਜ਼ਖਮੀ ਰਾਮ ਸ਼ੰਕਰ ਨੂੰ ਗੰਭੀਰ ਹਾਲਤ ‘ਚ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।
ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਬੱਸ ਸਟੈਂਡ ਚੌਕੀ ਦੇ ਏਐਸਆਈ ਬਲਰਾਜ ਸਿੰਘ ਅਨੁਸਾਰ ਪੀੜਤ ਰਾਮ ਸ਼ੰਕਰ ਨੇ ਦੱਸਿਆ ਕਿ ਉਹ ਪਿਛਲੇ 5-6 ਸਾਲਾਂ ਤੋਂ ਕੋਠੇ ਬੱਗੂ ਦੇ ਪ੍ਰਦੇਸੀ ਢਾਬੇ ਕੋਲ ਨਰਸਰੀ ਚਲਾਉਂਦਾ ਹੈ। ਘਟਨਾ ਦੇ ਸਮੇਂ ਗੋਪੀ ਅਤੇ ਰਾਮ ਸ਼ੰਕਰ ਟੀਵੀਐਸ ਸਕੂਟੀ ‘ਤੇ ਜਗਰਾਉਂ ਵੱਲ ਜਾ ਰਹੇ ਸਨ। ਇਸੇ ਦੌਰਾਨ ਮੋਗਾ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਮਰਸਡੀਜ਼ ਕਾਰ ਨੇ ਉਨ੍ਹਾਂ ਦੇ ਸਕੂਟੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
Published on: ਫਰਵਰੀ 11, 2025 2:09 ਬਾਃ ਦੁਃ