ਪੰਜਾਬ ‘ਚ ਦਿਨ ਵੇਲੇ ਗਰਮੀ ਤੇ ਰਾਤ ਨੂੰ ਠੰਢ ਦੀ ਸਥਿਤੀ ਬਣੀ
ਚੰਡੀਗੜ੍ਹ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਰਾਜ ਵਿੱਚ ਇਹ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 27.1 ਡਿਗਰੀ ਦਰਜ ਕੀਤਾ ਗਿਆ। ਜਿਸ ਨੂੰ ‘ਕਾਫ਼ੀ ਜ਼ਿਆਦਾ’ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਆਮ ਵਾਂਗ ਹੈ, ਜਿਸ ਕਾਰਨ ਰਾਤ ਨੂੰ ਮੌਸਮ ਠੰਢਾ ਰਹਿੰਦਾ ਹੈ।
ਮੌਸਮ ਵਿਗਿਆਨ ਕੇਂਦਰ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੈ। ਇਹ ਗੜਬੜੀ ਅਫਗਾਨਿਸਤਾਨ ਦੀ ਸਰਹੱਦ ‘ਤੇ ਹੈ। ਗੜਬੜੀ ਵਾਲੀ ਸਥਿਤੀ ਦਾ ਮੈਦਾਨੀ ਇਲਾਕਿਆਂ ਵਿੱਚ ਅਸਰ ਦਿਖਾਈ ਨਹੀਂ ਦੇ ਰਿਹਾ। ਪਰ ਇਸ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਪੰਜ ਦਿਨਾਂ ਵਿੱਚ ਪੰਜਾਬ ਦੇ ਮੌਸਮ ਵਿੱਚ ਬਹੁਤੀ ਤਬਦੀਲੀ ਨਹੀਂ ਹੋਵੇਗੀ। ਅਨੁਮਾਨ ਅਨੁਸਾਰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ।
Published on: ਫਰਵਰੀ 11, 2025 7:07 ਪੂਃ ਦੁਃ