ਨਵੀਂ ਦਿੱਲੀ, 11 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਉਤੇ ਤਿੱਖਾ ਹਮਲਾ ਬੋਲਿਆ। ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਬਿਆਨ ਕਿ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਕਾਂਗਰਸ ਦੇ ਸੰਪਰਕ ਵਿੱਚ ਹਨ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਾਜਵਾ ਪੌਣੇ ਤਿੰਨ ਸਾਲ ਤੋਂ ਇਹ ਹੀ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਬਾਜਵਾ ਸਾਹਿਬ ਸਾਡੇ ਐਮਐਲਏ ਨਾਲ ਮਿਲਣ ਦਿੱਲੀ ਵਿੱਚ ਆਪਣੇ ਐਮਐਲਏ ਗਿਣ ਲੈ। ਉਨ੍ਹਾਂ ਕਿਹਾ ਕਿ ਅਸੀਂ ਖੂਨ ਪਸੀਨੇ ਨਾਲ ਪਾਰਟੀ ਬਣਾਈ ਹੈ, ਸਾਡੀ ਪਾਰਟੀ ਵਿੱਚ ਅਜਿਹਾ ਕਲਚਰ ਨਹੀਂ ਹੈ।
Published on: ਫਰਵਰੀ 11, 2025 1:31 ਬਾਃ ਦੁਃ