ਨਵੀਂ ਦਿੱਲੀ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸੰਸਦ ਵਿੱਚ ਚਾਈਨਾ ਡੋਰ ਅਤੇ ਮਾਰੂ ਪਤੰਗ ਉਡਾਉਣ ਵਾਲੀਆਂ ਡੋਰਾਂ ’ਤੇ ਸਖ਼ਤ ਪਾਬੰਦੀ ਲਾਉਣ ਦੀ ਮੰਗ ਉਠਾਈ ਹੈ।
ਉਨ੍ਹਾਂ ਕਿਹਾ ਕਿ ਪਾਬੰਦੀ ਦੇ ਬਾਵਜੂਦ ਇਹ ਖਤਰਨਾਕ ਡੋਰ ਅਜੇ ਵੀ ਸ਼ਰੇਆਮ ਵੇਚੀ ਜਾ ਰਹੀ ਹੈ, ਜਿਸ ਕਾਰਨ ਦੋਪਹੀਆ ਵਾਹਨਾਂ ‘ਤੇ ਸਵਾਰ ਲੋਕਾਂ ਨੂੰ ਗੰਭੀਰ ਸੱਟਾਂ ਲੱਗ ਰਹੀਆਂ ਹਨ, ਕਈ ਜਾਨਾਂ ਵੀ ਜਾ ਰਹੀਆਂ ਹਨ ਅਤੇ ਵਾਤਾਵਰਣ ਨੂੰ ਵੀ ਨੁਕਸਾਨ ਪਹੁੰਚ ਰਿਹਾ ਹੈ।
ਸੰਸਦ ਮੈਂਬਰ ਔਜਲਾ ਨੇ ਸਰਕਾਰ ਨੂੰ ਅਜਿਹੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਾਤਾਵਰਣ ਪੱਖੀ ਵਿਕਲਪਾਂ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਸ ਖ਼ਿਲਾਫ਼ ਕਾਨੂੰਨ ਲਿਆਉਣ ਦੀ ਮੰਗ ਵੀ ਕੀਤੀ ਹੈ।
Published on: ਫਰਵਰੀ 11, 2025 5:36 ਬਾਃ ਦੁਃ