ਫ਼ਰੀਦਕੋਟ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਫ਼ਰੀਦਕੋਟ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ।
ਐਮਪੀ ਖਾਲਸਾ ਨੇ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਚ ਦਾ ਸਾਥ ਦੇਣ ਦੀ ਸਜ਼ਾ ਦਿੱਤੀ ਗਈ ਹੈ। ਸਿਆਸਤ ਨਾਲ ਜੁੜੇ ਵੱਡੇ ਘਰਾਣਿਆਂ ਦੀ ਇੱਛਾ ਹੈ ਕਿ ਕੋਈ ਉਨ੍ਹਾਂ ਦੇ ਖ਼ਿਲਾਫ਼ ਨਾ ਜਾਵੇ ਅਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਜਿਹੇ ਘਰਾਣਿਆਂ ਖ਼ਿਲਾਫ਼ ਦਿੱਤੇ ਬਿਆਨਾਂ ਕਾਰਨ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।
ਐਮਪੀ ਖਾਲਸਾ ਨੇ ਕਿਹਾ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।
Published on: ਫਰਵਰੀ 11, 2025 12:28 ਬਾਃ ਦੁਃ