ਸੜਕ ਹਾਦਸੇ ‘ਚ ਜ਼ਖ਼ਮੀ ਕਿਸਾਨ ਦੀ PGI ‘ਚ ਇਲਾਜ ਦੌਰਾਨ ਮੌਤ
ਖਨੌਰੀ, 12 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਖਨੌਰੀ ਮੋਰਚੇ ‘ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ। ਇਸ ਤੋਂ ਬਾਅਦ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ। ਕਰੀਬ 20 ਦਿਨ ਪਹਿਲਾਂ ਵੀ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ। ਪਰ ਇਸ ਤੋਂ ਬਾਅਦ ਹਸਪਤਾਲ ਤੋਂ ਇਲਾਜ ਕਰਵਾਉਣ ਤੋਂ ਬਾਅਦ ਉਹ ਮੋਰਚੇ ‘ਤੇ ਡਟੇ ਰਹੇ।
ਇਸੇ ਦੌਰਾਨ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਕਿਸਾਨ ਚਰਨਜੀਤ ਸਿੰਘ ਕਾਲਾ ਦੀ ਪੀਜੀਆਈ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
Published on: ਫਰਵਰੀ 12, 2025 12:40 ਬਾਃ ਦੁਃ