ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ: 12 ਫ਼ਰਵਰੀ, ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਨ ਕਰਵਾਇਆ। ਭਾਈ ਵਿਸ਼ਾਲ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ। ਉਨ੍ਹਾਂ ਸੰਗਤ ਨੂੰ ਪ੍ਰੇਰਨਾ ਕਰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਸਮਾਜ ਦੀ ਖੁਸ਼ਹਾਲੀ ਲਈ ਜੋ ਰਸਤਾ ਦਿਖਾਇਆ, ਉਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਅਨੰਦਮਈ ਬਣਾ ਸਕਦੇ ਹਾਂ। ਇਸ ਮੌਕੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਗੁਰਿੰਦਰ ਸਿੰਘ ਦੇਵੀਦਾਸਪੁਰ, ਸ. ਜੁਗਰਾਜ ਸਿੰਘ, ਸ. ਬਲਵਿੰਦਰ ਸਿੰਘ, ਸ. ਅਜੇ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਮੌਜੂਦ ਸਨ।

Published on: ਫਰਵਰੀ 12, 2025 4:45 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।