ਚੰਡੀਗੜ੍ਹ, 12 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਕੈਨੇਡਾ ‘ਚ 2023 ‘ਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਚਾਰ ਭਾਰਤੀਆਂ ਦੇ ਮਾਮਲੇ ‘ਤੇ ਬੀਤੇ ਕੱਲ੍ਹ ਯਾਨੀ ਮੰਗਲਵਾਰ ਨੂੰ ਸੁਣਵਾਈ ਹੋਈ। ਪਹਿਲਾਂ ਦਾਅਵਾ ਕੀਤਾ ਗਿਆ ਸੀ ਕਿ ਚਾਰੇ ਭਾਰਤੀ ਨੌਜਵਾਨਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ, ਪਰ ਬਾਅਦ ‘ਚ ਕੈਨੇਡੀਅਨ ਮੀਡੀਆ ਹਾਊਸ ਸੀਬੀਸੀ ਨਿਊਜ਼ ਨੇ ਇਸ ਦਾਅਵੇ ਨੂੰ ਝੂਠਾ ਕਰਾਰ ਦਿੱਤਾ।
11 ਫਰਵਰੀ ਨੂੰ ਹੋਈ ਸੁਣਵਾਈ ਦੌਰਾਨ ਕੈਨੇਡੀਅਨ ਅਦਾਲਤ ਨੇ ਮੁਲਜ਼ਮਾਂ ਅਮਨਦੀਪ ਸਿੰਘ, ਕਰਨ ਬਰਾੜ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਖ਼ਿਲਾਫ਼ ਕੇਸ ਦੀ ਸੁਣਵਾਈ ਅਪ੍ਰੈਲ ਮਹੀਨੇ ਤੱਕ ਟਾਲ ਦਿੱਤੀ ਹੈ। ਦੱਸ ਦੇਈਏ ਕਿ ਪਿਛਲੀ ਸੁਣਵਾਈ ‘ਚ ਅਦਾਲਤ ਨੇ ਚਾਰਾਂ ਮੁਲਜ਼ਮਾਂ ਦੀ ਸੁਣਵਾਈ ਲਈ 11 ਫਰਵਰੀ ਦੀ ਤਰੀਕ ਦਿੱਤੀ ਸੀ।
Published on: ਫਰਵਰੀ 12, 2025 11:19 ਪੂਃ ਦੁਃ