ਨਵੀਂ ਦਿੱਲੀ, 12 ਫਰਵਰੀ, ਦੇਸ਼ ਕਲਿੱਕ ਬਿਓਰੋ :
1984 ਸਿੱਖ ਦੰਗਿਆਂ ਵਿੱਚ ਕਾਂਗਰਸ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਰਾਊਜ ਅਵੇਨਊ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਹੁਣ 18 ਫਰਵਰੀ ਨੂੰ ਸਜਾ ਉਤੇ ਬਹਿਸ ਹੋਵੇਗੀ।1984 ਵਿੱਚ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਵਿੱਚ ਦੋ ਸਿੱਖਾਂ ਦੇ ਕਤਲ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸਦੇ ਪੁੱਤ ਤਰੁਣਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ।
1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਵਿੱਚ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ‘ਤੇ ਐਡਵੋਕੇਟ ਐਚਐਸ ਫੂਲਕਾ ਨੇ ਕਿਹਾ, “ਅੱਜ ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਕਾਵੇਰੀ ਬਾਵੇਜਾ ਨੇ ਸੱਜਣ ਕੁਮਾਰ ਨੂੰ 1984 ਵਿੱਚ ਦੋ ਸਿੱਖਾਂ ਦੇ ਕਤਲ ਲਈ ਦੋਸ਼ੀ ਠਹਿਰਾਇਆ ਹੈ। ਇਹ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰਨਦੀਪ ਸਿੰਘ ਦੇ ਕਤਲ ਨਾਲ ਸਬੰਧਤ ਮਾਮਲਾ ਹੈ। ਇਹ ਮਾਮਲਾ ਪੁਲਿਸ ਦੁਆਰਾ ਬੰਦ ਕਰ ਦਿੱਤਾ ਗਿਆ ਸੀ। 2015 ਵਿੱਚ ਮੋਦੀ ਸਰਕਾਰ ਦੁਆਰਾ ਐਸਆਈਟੀ ਨਿਯੁਕਤ ਕਰਨ ਤੋਂ ਬਾਅਦ ਇਸਨੂੰ ਦੁਬਾਰਾ ਖੋਲ੍ਹਿਆ ਗਿਆ ਸੀ। ਅਸੀਂ ਅਦਾਲਤ, ਸਰਕਾਰੀ ਵਕੀਲ ਮਨੀਸ਼ ਰਾਵਤ ਅਤੇ ਆਈਓ ਜਗਦੀਸ਼ ਕੁਮਾਰ ਦੇ ਧੰਨਵਾਦੀ ਹਾਂ ਜਿਨ੍ਹਾਂ ਨੇ ਇਸ ‘ਤੇ ਬਹੁਤ ਮਿਹਨਤ ਕੀਤੀ। 18 ਫਰਵਰੀ ਨੂੰ, ਅਦਾਲਤ ਸਜ਼ਾ ਸੁਣਾਏਗੀ”
Published on: ਫਰਵਰੀ 12, 2025 3:19 ਬਾਃ ਦੁਃ