ਸਪੀਕਰ ਸੰਧਵਾਂ ਨੇ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਮੌਕੇ ਕੱਢੇ ਗਏ ਨਗਰ ਕੀਰਤਨ ‘ਚ ਕੀਤੀ ਸ਼ਿਰਕਤ

ਪੰਜਾਬ

ਸਪੀਕਰ ਸੰਧਵਾ ਨੇ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਮੌਕੇ ਕੱਢੇ ਗਏ ਨਗਰ ਕੀਰਤਨ ਵਿਚ ਕੀਤੀ ਸ਼ਿਰਕਤ

ਕੋਟਕਪੂਰਾ 12 ਫਰਵਰੀ, ਦੇਸ਼ ਕਲਿੱਕ ਬਿਓਰੋ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰੇਮ ਨਗਰ ਕੋਟਕਪੂਰਾ ਵਿਖੇ  ਭਗਤ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਮੌਕੇ ਕੱਢੇ ਗਏ ਨਗਰ ਕੀਰਤਨ ਵਿਚ  ਸ਼ਿਰਕਤ ਕੀਤੀ। ਉਨ੍ਹਾਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਭਗਤ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਅਤੇ ਸਿੱਖਿਆਵਾਂ ਸਾਨੂੰ ਹਮੇਸ਼ਾ ਚੰਗਾ ਸਮਾਜ ਸਿਰਜਣ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।

ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦਾ ਭਗਤੀ ਲਹਿਰ ਅਤੇ ਸਮਾਜ ਸੁਧਾਰ ਵਿਚ ਵਿਸ਼ੇਸ਼ ਯੋਗਦਾਨ ਰਿਹਾ ਹੈ। ਉਨ੍ਹਾਂ ਦਾ ਜਨਮ ਵਾਰਾਣਸੀ ਦੇ ਨੇੜੇ ਇੱਕ ਛੋਟੇ ਜਿਹੇ ਪਿੰਡ ਵਿੱਚ ਹੋਇਆ ਸੀ। ਉਨ੍ਹਾਂ ਆਪਣੇ ਜੀਵਨ ਦੌਰਾਨ ਲੋਕਾਂ ਨੂੰ ਭਾਈਚਾਰਕ ਸਾਂਝ ਅਤੇ ਸਹਿਣਸ਼ੀਲਤਾ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਸਾਨੂੰ  ਸਮਾਜ ਵਿੱਚ ਸਭ ਨੂੰ ਬਰਾਬਰਤਾ ਦਾ ਦਰਜਾ ਦੇਣ ਦਾ ਉਪਦੇਸ਼ ਦੇ ਕੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਗੁਰੂਆਂ,ਪੀਰਾਂ, ਪੈਗੰਬਰਾ ਦੀ ਧਰਤੀ ਹੈ।

ਇਸ ਉਪਰੰਤ ਸਪੀਕਰ ਸੰਧਵਾ ਨੇ ਪਿੰਡ ਚਹਿਲ ਵਿਖੇ ਅਤੇ ਪਿੰਡ ਢੀਮਾਂਵਾਲੀ ਵਿਖੇ ਭਗਤ ਰਵਿਦਾਸ  ਸਬੰਧੀ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕੀਤੀ ਅਤੇ ਨਗਰ ਨਿਵਾਸੀਆਂ ਨਾਲ ਇਸ ਪਾਵਨ ਦਿਹਾੜੇ ਦੀ ਖੁਸ਼ੀ ਸਾਂਝੀ  ਕੀਤੀ।

ਇਸ ਮੌਕੇ ਕੁਲਦੀਪ ਸਿੰਘ ਡੀਐਸਪੀ, ਸਿਮਰਨਜੀਤ ਸਿੰਘ, ਕੇਵਲ ਸਿੰਘ ਮਾਂਡੀਆ ਮੁਖ ਸੇਵਾਦਾਰ,ਹੁਕਮ ਚੰਦ, ਰਾਮ ਕ੍ਰਿਸ਼ਨ ਕਟਾਰੀਆ,ਲਛਮਣ ਸਿੰਘ ਅਤੇ  ਸ੍ਰੀ ਗੁਰੂ ਰਵਿਦਾਸ ਜੀ ਕਮੇਟੀ ਦੇ ਸਾਰੇ ਮੈਂਬਰ ਹਾਜਰ ਸਨ l

Published on: ਫਰਵਰੀ 12, 2025 4:40 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।