ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ, ਮੰਤਰੀਆਂ/ਵਿਧਾਇਕਾਂ ਦੇ ਘਰਾਂ ਅਤੇ ਦਫਤਰਾਂ ਮੂਹਰੇ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ

Punjab

ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ, ਮੰਤਰੀਆਂ/ਵਿਧਾਇਕਾਂ ਦੇ ਘਰਾਂ ਅਤੇ ਦਫਤਰਾਂ ਮੂਹਰੇ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ

ਬਠਿੰਡਾ: 13 ਫਰਵਰੀ ( ਵਰਿੰਦਰ ਮੋਮੀ )

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਪਵਨਦੀਪ ਸਿੰਘ,ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸ਼ੇਰ ਸਿੰਘ ਖੰਨਾ,ਜਸਪ੍ਰੀਤ ਸਿੰਘ ਗਗਨ,ਸਿਮਰਨਜੀਤ ਸਿੰਘ ਨੀਲੋਂ ਅਤੇ ਸੁਰਿੰਦਰ ਕੁਮਾਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਕਿ ਸ਼ਹੀਦੇ ਆਜ਼ਮ ਸ੍ਰ.ਭਗਤ ਸਿੰਘ ਦੇ ਭੇਸ ਵਿੱਚ ਛੁਪਕੇ ਸੱਤਾ ਦੀ ਕੁਰਸੀ ਤੇ ਬਿਰਾਜਮਾਨ ਹੋਈ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਲੋਕਾਂ ਨਾਲ ਝੂਠ-ਧੋਖੇਬਾਜ਼ੀ ਵਿੱਚ ਅਤੇ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਪਹਿਲੀਆਂ ਸਰਕਾਰਾਂ ਨਾਲੋਂ ਗੱਤ ਨਹੀਂ,ਮੰਗਾਂ ਮੰਨਣ ਦੀ ਗੱਲ ਤਾਂ ਦੂਰ ਰਹੀ ਇਹ ਧੋਖੇਬਾਜ਼ ਸਰਕਾਰ ਅਤੇ ਇਸ ਦਾ ਮੁੱਖ ਮੰਤਰੀ ਪਿਛਲੇ ਤਿੰਨ ਸਾਲਾਂ ਦੇ ਅਰਸੇ ਵਿੱਚ ਪੁਰਅਮਨ ਮੰਗ ਤੇ ਗੱਲਬਾਤ ਤੋਂ ਵੀ ਇਨਕਾਰੀ ਹੈ,ਪਿਛਲੇ ਤਿੰਨ ਸਾਲਾਂ ਦੇ ਅਰਸੇ ਵਿੱਚ ਦਰਜਨਾਂ ਵਾਰ ਗੱਲਬਾਤ ਦਾ ਲਿਖਤੀ ਸਮਾਂ ਦੇਕੇ ਐਨ ਮੌਕੇ ਤੇ ਜਾ ਕੇ ਜ਼ਰੂਰੀ ਰੁਝੇਵਿਆਂ ਦੇ ਧੋਖੇ ਹੇਠ ਗੱਲਬਾਤ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ। ਇਹੀ ਹਾਲ ਇਸ ਦੀ ਸਬ-ਕਮੇਟੀ ਦਾ ਹੈ ਜਿਹੜੀ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇਕੇ ਜਨਤਕ ਅਧਾਰ ਵਾਲੀਆਂ ਜਥੇਬੰਦੀਆਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰਕੇ ਇਸ ਦੀ ਥਾਂ ਜਿੰਨ੍ਹਾਂ ਦਾ ਕੋਈ ਜਨਤਕ ਅਧਾਰ ਨਹੀਂ ਉਹਨਾਂ ਜਥੇਬੰਦੀਆਂ ਨਾਲ ਗੱਲਬਾਤ ਦਾ ਢਕੋਂਜ ਕਰਕੇ ਫੁੱਟ ਦਾ ਭਰਮ ਪਾਲ ਰਹੀ ਹੈ,ਇਸ ਰਾਹ ਤੇ ਚਲਦਿਆਂ ਪੰਜਾਬ ਸਰਕਾਰ ਵੱਲੋਂ 06-02-2025 ਤੋਂ ਬਾਅਦ 13-02-2025 ਦੀ ਇੱਕ ਹੋਰ ਮੀਟਿੰਗ ਰੱਦ ਕਰਕੇ ਆਪਣੀ ਕਾਮਾ-ਵਿਰੋਧੀ ਅਸਲੀਅਤ ਨੂੰ ਇੱਕ ਵਾਰ ਫਿਰ ਜਾਹਿਰ ਕੀਤਾ ਹੈ ਜਿਸਦੇ ਵਿਰੋਧ ਵਿੱਚ ਸੰਘਰਸ਼ ਕਰਨਾ ‘ਮੋਰਚੇ’ ਦੀ ਮਜਬੂਰੀ ਹੈ। ਇਸ ਮਜਬੂਰੀਬੱਸ ‘ਮੋਰਚੇ’ ਦੇ ਫੈਸਲੇ ਮੁਤਾਬਿਕ ਮਿਤੀ 15-02-2025 ਨੂੰ ਸਵੇਰੇ 11 ਵਜ਼ੇ ਤੋਂ 01 ਵਜ਼ੇ ਤੱਕ ਪੰਜਾਬ ਸਰਕਾਰ ਦੇ ਮੰਤਰੀਆਂ/ਵਿਧਾਇਕਾਂ ਦੇ ਘਰਾਂ ਅਤੇ ਦਫਤਰਾਂ ਅੱਗੇ ਵਿਸ਼ਾਲ ਇਕੱਠ ਕਰਕੇ ਸ਼ਹਿਰਾਂ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਇਨ੍ਹਾਂ ਸਾਂਝੇ ਵਿਰੋਧ ਪ੍ਰਦਰਸ਼ਨਾਂ ਰਾਹੀਂ 11 ਮਾਰਚ ਨੂੰ ਖੰਨਾ ਦੀ ਦਾਣਾ ਮੰਡੀ ਵਿੱਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦਾ ਹੋਕਾ ਦਿੱਤਾ ਜਾਵੇਗਾ !

Published on: ਫਰਵਰੀ 13, 2025 6:21 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।