ਚੰਡੀਗੜ੍ਹ, 13 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੰਤਰੀ ਮੰਡਲ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ 3 ਹਜ਼ਾਰ ਅਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੁੱਲ 3 ਹਜ਼ਾਰ ਭਰਤੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿਚੋਂ 2000 ਪੀਟੀਆਈ ਟੀਚਰਾਂ ਦੀ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਿਹਤ ਵਿਭਾਗ ਵਿੱਚ 822 ਪੋਸਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। 97 ਰੈਜ਼ੀਡੈਂਟ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ । ਇਸ ਦੇ ਨਾਲ ਹੀ 13 ਸਪੋਰਟਸ ਇੰਜਰੀ ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਨੂੰ ਵੀ ਮਨਜ਼ੂਰੀ ਮਿਲੀ ਹੈ। ਇਸ ਦੇ ਨਾਲ ਹੀ ਡਾਕਟਰਾਂ ਦੀ ਤਨਖਾਹ ਵੀ ਵਧਾਈ ਗਈ ਹੈ । ਇਸ ਤੋਂ ਇਲਾਵਾ ਪੰਜਾਬ ਦੇ ਅੰਦਰ NRI ਲਈ ਸਪੈਸ਼ਲ 6 ਅਦਾਲਤਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬਠਿੰਡਾ ਥਰਮਲ ਪਲਾਂਟ ਦੀ ਜ਼ਮੀਨ ਪੀਸੀਪੀਐਸਐਲ ਨੂੰ ਦਿੱਤੀ।
Published on: ਫਰਵਰੀ 13, 2025 6:29 ਬਾਃ ਦੁਃ