ਚੰਡੀਗੜ੍ਹ: 13 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦਾ ਮੁਲਾਜ਼ਮਾਂ ਦਾ ਸਾਲ 2016 ਤੋਂ ਬਕਾਇਆ ਤਿੰਨ ਕਿਸ਼ਤਾਂ ਵਿੱਚ ਅਦਾ ਕੀਤਾ ਜਾਵੇਗਾ। ਵਿੱਤ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਕਿ ਸੂਬੇ ਦੇ ਸਾਰੇ ਮੁਲਾਜ਼ਮਾਂ ਦੇ ਬਕਾਏ ਜਿਹੜੇ ਵੀ ਹਨ, ਉਹ 2028 ਤੱਕ ਸਾਰੇ ਜਾਰੀ ਕਰ ਦਿੱਤੇ ਜਾਣਗੇ। ਇਹ ਬਕਾਏ ਕਿਸ਼ਤਾਂ ਦੇ ਵਿੱਚ ਜਾਰੀ ਕੀਤੇ ਜਾਣਗੇ। ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਲਈ ਬਹੁਤ ਜਲਦ ਵੱਡੇ ਫ਼ੈਸਲੇ ਲਵੇਗੀ ਅਤੇ ਮੁਲਾਜ਼ਮਾਂ ਦੇ ਡੀਏ ਬਾਰੇ ਵੀ ਅਸੀਂ ਆਉਂਦੇ ਦਿਨਾਂ ਵਿਚ ਫ਼ੈਸਲਾ ਕਰਾਂਗੇ।

Published on: ਫਰਵਰੀ 13, 2025 4:57 ਬਾਃ ਦੁਃ