ਪੰਜਾਬ ਸਰਕਾਰ ਵੱਲੋਂ ਸਕਿਊਰਟੀ ਗਾਰਡ ਲਈ ਯੁਵਕਾਂ ਨੂੰ ਮੁਫਤ ਕੋਰਸ 17 ਫ਼ਰਵਰੀ ਤੋਂ ਸ਼ੁਰੂ
ਫ਼ਰੀਦਕੋਟ 13 ਫ਼ਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਰਹਿਨੁਮਾਈ ਹੇਠ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਮਕਸਦ ਨਾਲ ਸੀ ਪਾਈਟ ਕੈਂਪ, ਹਕੂਮਤ ਸਿੰਘ ਵਾਲਾ(ਫਿਰੋਜ਼ਪੁਰ) ਵਿਖੇ ਸਕਿਊਰਟੀ ਗਾਰਡ ਦਾ ਮੁਫਤ ਕੋਰਸ ਸ਼ੁਰੂ ਕੀਤਾ ਗਿਆ ਹੈ। ਜੋ ਯੁਵਕ ਸਕਿਊਰਟੀ ਗਾਰਡ ਦਾ ਕੋਰਸ ਕਰਨਾ ਚਾਹੁੰਦੇ ਹਨ ਉਹਨਾਂ ਲਈ ਮੁਫਤ ਸਕਿਊਰਟੀ ਗਾਰਡ ਦਾ ਕੋਰਸ ਕਰਵਾਉਣ ਲਈ ਕੈਂਪ ਮਿਤੀ 17–02–2025 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਵਿੱਚ ਫਰੀਦਕੋਟ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ ਅਤੇ ਜ਼ਿਲ੍ਹਿਆਂ ਦੇ ਯੁਵਕ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਹ ਜਾਣਕਾਰੀ ਸ੍ਰੀ ਗੁਰਤੇਜ ਸਿੰਘ, ਜਿਲ੍ਹਾ ਰੋਜ਼ਗਾਰ ਅਫ਼ਸਰ, ਫਰੀਦਕੋਟ ਨੇ ਦਿੱਤੀ ।
ਉਨ੍ਹਾਂ ਕਿਹਾ ਕਿ ਉਕਤ ਜਿਲ੍ਹਿਆ ਦੇ ਯੁਵਕਾਂ ਸਵੇਰੇ 8.00 ਵਜੇ ਤੋਂ 11.30 ਵਜੇ ਤੱਕ (ਸੋਮਵਾਰ ਤੋਂ ਸ਼ੁਕਰਵਾਰ) ਸੀ ਪਾਈਟ ਕੈਂਪ, ਹਕੂਮਤ ਸਿੰਘ ਵਾਲਾ(ਫਿਰੋਜ਼ਪੁਰ) ਵਿਖੇ ਪਹੁੰਚ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਇਹ ਕੋਰਸ ਪੰਜਾਬ ਸਰਕਾਰ ਵੱਲੋਂ ਮੁਫਤ ਕਰਵਾਇਆ ਜਾ ਰਿਹਾ ਹੈ। ਇਸ ਕੋਰਸ ਲਈ ਪੰਜਾਬ ਸਰਕਾਰ ਵੱਲੋਂ ਸਰਟੀਫਿਕੇਟ ਵੀ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਕੋਰਸ ਲਈ ਯੁਵਕਾਂ ਦੀ ਉਮਰ 18^25 ਸਾਲ ਹੋਵੇ ਅਤੇ ਉਹ ਦਸਵੀ ਜਾਂ ਬਾਰਵੀਂ ਪਾਸ ਹੋਣ । ਜਿਹੜੇ ਪ੍ਰਾਰਥੀ ਇਹ ਕੋਰਸ ਕਰਨ ਲਈ ਚਾਹਵਾਨ ਹਨ ਉਹ ਕੈਂਪ ਵਿਖੇ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਪੰਜਾਬ ਰੈਜੀਡੈਂਸ, ਜਾਤੀ ਦਾ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤੇ ਦੀ ਫੋਟੋ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ ਦੀ ਫੋਟੋ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰ- 8872802046, 7889175575 ਅਤੇ 7888848823 ਤੇ ਸੰਪਰਕ ਕੀਤਾ ਜਾ ਸਕਦਾ ਹੈ ।
ਇਸ ਤੋਂ ਇਲਾਵਾ ਸ੍ਰੀ ਗੁਰਤੇਜ ਸਿੰਘ, ਜਿਲ੍ਹਾ ਰੋਜ਼ਗਾਰ ਅਫ਼ਸਰ, ਫਰੀਦਕੋਟ ਨੇ ਦੱਸਿਆ ਕਿ ਜਿਲ੍ਹੇ ਦੇ ਬੇਰੁਜ਼ਗਾਰ ਪ੍ਰਾਰਥੀ ਕਿਸੇ ਵੀ ਕੰਮ ਵਾਲੇ ਦਿਨ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 5:00 ਵਜੇ ਤੱਕ ਦਫ਼ਤਰ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਆਪਣੇ ਪੜ੍ਹਾਈ ਦੇ ਅਸਲ ਦਸਤਾਵੇਜ਼, ਅਧਾਰ ਕਾਰਡ, ਜਾਤੀ ਸਰਟੀਫਿਕੇਟ ਰਿਜੀਊਮ ਆਦਿ ਦੀਆਂ ਫੋਟੋ ਕਾਪੀਆਂ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99883-50193 ਤੇ ਸੰਪਰਕ ਕਰ ਸਕਦੇ ਹਨ।
Published on: ਫਰਵਰੀ 13, 2025 4:18 ਬਾਃ ਦੁਃ