ਸ਼੍ਰੀਨਗਰ, 13 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਬੁੱਧਵਾਰ ਨੂੰ ਪਾਕਿਸਤਾਨੀ ਫੌਜੀਆਂ ਨੇ ਕੰਟਰੋਲ ਰੇਖਾ ‘ਤੇ ਗੋਲੀਬਾਰੀ ਕਰਕੇ ਜੰਗਬੰਦੀ ਦੀ ਉਲੰਘਣਾ ਕੀਤੀ। ਭਾਰਤੀ ਫੌਜ ਨੇ ਮੂੰਹਤੋੜ ਜਵਾਬ ਦਿੱਤਾ।
ਅਧਿਕਾਰੀਆਂ ਮੁਤਾਬਕ ਪਾਕਿਸਤਾਨੀ ਫੌਜ ਦੇ ਕਈ ਜਵਾਨ ਮਾਰੇ ਜਾਣ ਦੀ ਖਬਰ ਹੈ। ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਭਾਰਤੀ ਫੌਜ ਨੇ ਇਸ ਜਾਣਕਾਰੀ ਦੀ ਨਾ ਤਾਂ ਪੁਸ਼ਟੀ ਕੀਤੀ ਹੈ ਅਤੇ ਨਾ ਹੀ ਇਨਕਾਰ ਕੀਤਾ ਹੈ।
ਇਸ ਦੌਰਾਨ ਪਾਕਿਸਤਾਨੀ ਫੌਜ ਦੇ ਅਫਸਰਾਂ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿਚ ਉਹ ਸ਼ਹੀਦ ਜਵਾਨਾਂ ਨੂੰ ਅੰਤਿਮ ਸ਼ਰਧਾਂਜਲੀ ਦੇ ਰਹੇ ਹਨ।
ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨੀ ਫੌਜੀਆਂ ਨੇ ਕੰਟਰੋਲ ਰੇਖਾ ‘ਤੇ ਮਾਰਕੁੰਡੀ ਇਲਾਕੇ ‘ਚ ਅੱਗੇ ਦੀ ਚੌਕੀ ‘ਤੇ ਗੋਲੀਬਾਰੀ ਕੀਤੀ ਸੀ। ਇਹ ਇਸ ਸਾਲ ਦੀ ਪਹਿਲੀ ਜੰਗਬੰਦੀ ਦੀ ਉਲੰਘਣਾ ਸੀ ਅਤੇ ਪੰਜ ਦਿਨਾਂ ਵਿੱਚ ਸਰਹੱਦ ਪਾਰ ਦੀ ਚੌਥੀ ਘਟਨਾ ਸੀ।
Published on: ਫਰਵਰੀ 13, 2025 10:31 ਪੂਃ ਦੁਃ