ਚੰਡੀਗੜ੍ਹ, 13 ਫਰਵਰੀ, ਦੇਸ਼ ਕਲਿੱਕ ਬਿਓਰੋ :
ਮੰਤਰੀ ਮੰਡਲ ਨੇ ਨਾਗਰਿਕ ਕੇਂਦਰਿਤ ਫੈਸਲਾ ਲੈਂਦਿਆਂ ਪਿੰਡ ਮਹਰੂ, ਟਿਵਾਣਾ ਅਤੇ ਤਸਲਪੁਰ ਨੂੰ ਸਬ ਡਵੀਜ਼ਨ/ਤਹਿਸੀਲ ਦੂਧਨ ਸਾਧਾਂ, ਜ਼ਿਲ੍ਹਾ ਪਟਿਆਲਾ ਤੋਂ ਕੱਢ ਕੇ ਸਬ-ਤਹਿਸੀਲ ਘਨੌਰ, ਤਹਿਸੀਲ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿੱਚ ਸ਼ਾਮਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸੇ ਤਰ੍ਹਾਂ ਸਬ-ਡਿਵੀਜ਼ਨ ਚੀਮਾ ਦੇ ਪਿੰਡ ਨਮੋਲ ਨੂੰ ਸਬ-ਡਵੀਜ਼ਨ ਸੁਨਾਮ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸਬੰਧਤ ਪਿੰਡਾਂ ਦੇ ਲੋਕਾਂ ਨੂੰ ਆਪਣੇ ਰੋਜ਼ਮੱਰਾ ਦੇ ਪ੍ਰਸ਼ਾਸਕੀ ਕੰਮਕਾਜ ਨੂੰ ਸੁਖਾਲੇ ਢੰਗ ਨਾਲ ਕਰਵਾਉਣ ਵਿੱਚ ਮਦਦ ਮਿਲੇਗੀ।
ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਲਈ ਯੂ.ਜੀ.ਸੀ. ਸਕੇਲ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਅਧਿਆਪਨ ਫੈਕਲਟੀ ਨੂੰ ਯੂ.ਜੀ.ਸੀ. ਸਕੇਲ ਦੇਣ ਲਈ ਵੀ ਹਰੀ ਝੰਡੀ ਦੇ ਦਿੱਤੀ।
Published on: ਫਰਵਰੀ 13, 2025 7:28 ਬਾਃ ਦੁਃ