ਨਵੀਂ ਦਿੱਲੀ: 13 ਫਰਵਰੀ, ਦੇਸ਼ ਕਲਿੱਕ ਬਿਓਰੋ
ਮਨੀਪੁਰ ਵਿਚ ਰਾਸ਼ਟਰਪਤੀ ਸ਼ਾਸਨ ਲਾਗੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਮਨੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ 9 ਫਰਵਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਐਤਵਾਰ ਨੂੰ ਦਿੱਲੀ ‘ਚ ਕੇਂਦਰੀ ਲੀਡਰਸ਼ਿਪ ਨਾਲ ਮੁਲਾਕਾਤ ਤੋਂ ਬਾਅਦ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ।ਰਾਜ ਵਿੱਚ 1951 ਤੋਂ ਬਾਅਦ ਇਹ 11ਵੀਂ ਵਾਰ ਰਾਸ਼ਟਰਪਤੀ ਸ਼ਾਸਨ ਦਾ ਐਲਾਨ ਕੀਤਾ ਗਿਆ ਹੈ।ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਦਫਤਰ ਤੋਂ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਰਾਜਪਾਲ ਅਜੈ ਭੱਲਾ ਤੋਂ ਰਿਪੋਰਟ ਪ੍ਰਾਪਤ ਕਰਨ ਅਤੇ ਮੇਰੇ ਦੁਆਰਾ ਪ੍ਰਾਪਤ ਰਿਪੋਰਟ ਅਤੇ ਹੋਰ ਸੂਚਨਾਵਾਂ ‘ਤੇ ਵਿਚਾਰ ਕਰਨ ਤੋਂ ਬਾਅਦ, ਮੈਂ ਸੰਤੁਸ਼ਟ ਹਾਂ ਕਿ ਅਜਿਹੀ ਸਥਿਤੀ ਪੈਦਾ ਹੋ ਗਈ ਹੈ ਜਿਸ ਵਿਚ ਉਸ ਰਾਜ ਦੀ ਸਰਕਾਰ ਨੂੰ ਭਾਰਤ ਦੇ ਸੰਵਿਧਾਨ ਦੇ ਉਪਬੰਧਾਂ ਅਨੁਸਾਰ ਨਹੀਂ ਚਲਾਇਆ ਜਾ ਸਕਦਾ ਹੈ।

Published on: ਫਰਵਰੀ 13, 2025 9:24 ਬਾਃ ਦੁਃ