ਸਰਕਾਰੀ ਤੇ ਪ੍ਰਾਈਵੇਟ ਖ਼ੇਤਰ ਵਿੱਚ 60 ਹਜ਼ਾਰ ਆਸਾਮੀਆਂ ਸਿਰਜਣ ਨੂੰ ਪ੍ਰਵਾਨਗੀ

ਪੰਜਾਬ

ਚੰਡੀਗੜ੍ਹ, 13 ਫਰਵਰੀ, ਦੇਸ਼ ਕਲਿੱਕ ਬਿਓਰੋ :

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਅੱਜ ਮੀਟਿੰਗ ਵਿੱਚ ਮੰਤਰੀ ਮੰਡਲ ਨੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਸੂਬੇ ਵਿੱਚ 22 ਨਵੀਆਂ ਲੋਕ ਅਦਾਲਤਾਂ ਸਥਾਪਤ ਕਰਨ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਿੱਚ ਨਵੀਆਂ ਅਸਾਮੀਆਂ ਸਿਰਜਣ ਲਈ ਪ੍ਰਵਾਨਗੀ ਦੇ ਦਿੱਤੀ। ਮੰਤਰੀ ਮੰਡਲ ਨੇ ਨਵੇਂ ਬਣੇ ਜ਼ਿਲ੍ਹਾ ਮਲੇਰਕੋਟਲਾ ਵਿੱਚ ਸਹਾਇਕ ਡਾਇਰੈਕਟਰ, ਸੀਨੀਅਰ ਸਹਾਇਕ ਅਤੇ ਸੇਵਾਦਾਰ ਦੀਆਂ ਤਿੰਨ ਨਵੀਆਂ ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਕਰ ਵਿਭਾਗ ਵਿੱਚ ਮਨੁੱਖੀ ਵਸੀਲਿਆਂ ਦੀ ਸਹੀ ਵਰਤੋਂ ਕਰ ਕੇ ਸੂਬੇ ਵਿੱਚ ਟੈਕਸਾਂ ਦੀ ਚੋਰੀ ਰੋਕਣ ਲਈ ਮੰਤਰੀ ਮੰਡਲ ਨੇ ਵਿਭਾਗ ਵਿੱਚ 476 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਵਿਭਾਗ ਵਿੱਚ ਇੰਸਪੈਕਟਰਾਂ ਦੀਆਂ ਅਸਾਮੀਆਂ ਦਾ ਨਾਮ ਬਦਲਣ ਨੂੰ ਹਰੀ ਝੰਡੀ ਦੇ ਦਿੱਤੀ, ਜਿਸ ਨਾਲ ਹੁਣ ਵਿਭਾਗ ਦੇ ਇੰਸਪੈਕਟਰਾਂ ਨੂੰ ਸਟੇਟ ਟੈਕਸੇਸ਼ਨ ਅਫਸਰ (ਰਾਜ ਕਰ ਅਧਿਕਾਰੀ) ਵਜੋਂ ਜਾਣਿਆ ਜਾਵੇਗਾ। ਮੰਤਰੀ ਮੰਡਲ ਨੇ ਆਬਕਾਰੀ ਵਿਭਾਗ ਵਿੱਚ ਰੈਗੂਲਰ ਆਧਾਰ `ਤੇ 53 ਡਰਾਈਵਰਾਂ ਦੀ ਭਰਤੀ ਲਈ ਵੀ ਸਹਿਮਤੀ ਦੇ ਦਿੱਤੀ। ਮੰਤਰੀ ਮੰਡਲ ਨੇ ਐਲੀਮੈਂਟਰੀ ਸਿੱਖਿਆ ਵਿਭਾਗ ਵਿੱਚ ਸਰੀਰਕ ਸਿਖਲਾਈ ਇੰਸਟ੍ਰਕਟਰਾਂ (ਪੀ.ਟੀ.ਆਈ. ਅਧਿਆਪਕਾਂ) ਦੀ ਸਿੱਧੀ ਭਰਤੀ ਲਈ ਨਿਯਮਾਂ ਅਤੇ ਯੋਗਤਾਵਾਂ ਵਿੱਚ ਸੋਧ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ। ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿੱਚ ਅਜਿਹੇ 2000 ਅਧਿਆਪਕਾਂ ਦੀ ਭਰਤੀ ਲਈ ਰਾਹ ਪੱਧਰਾ ਹੋਵੇਗਾ।
ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਮੰਤਰੀ ਮੰਡਲ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਗਰੁੱਪ-ਸੀ ਕਾਡਰ ਦੀਆਂ 822 ਅਸਾਮੀਆਂ ਨੂੰ ਸੁਰਜੀਤ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਵਿਭਾਗ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਵਿੱਚ ਮਦਦ ਕਰੇਗਾ, ਜਿਸ ਨਾਲ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮਿਲਣ ਨਾਲ ਵੱਡਾ ਲਾਭ ਹੋਵੇਗਾ। ਮੰਤਰੀ ਮੰਡਲ ਨੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਐਸ.ਏ.ਐਸ. ਨਗਰ ਵਿੱਚ ਵੱਖ-ਵੱਖ ਕਾਡਰਾਂ ਦੀਆਂ 97 ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕਦਮ ਲੋਕਾਂ ਨੂੰ ਮਿਆਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਸੰਸਥਾ ਦੇ ਕੰਮਕਾਜ ਨੂੰ ਹੋਰ ਅਸਰਦਾਰ ਬਣਾਉਣ ਵਿੱਚ ਸਹਾਈ ਹੋਵੇਗਾ।
ਨੌਜਵਾਨਾਂ ਲਈ ਰੋਜ਼ਗਾਰ ਦੇ 50,00 ਤੋਂ ਵੱਧ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਅੰਮ੍ਰਿਤਸਰ ਕੋਲਕਾਤਾ ਇੰਡਸਟਰੀਅਲ ਕੋਰੀਡੋਰ (ਏ.ਕੇ.ਆਈ.ਸੀ.) ਪ੍ਰਾਜੈਕਟ ਦੇ ਹਿੱਸੇ ਵਜੋਂ ਰਾਜਪੁਰਾ ਵਿਖੇ ਇੰਟੇਗ੍ਰੇਟਿਡ ਮੈਨੂਫੈਕਚਰਿੰਗ ਕਲਸਟਰ (ਆਈ.ਐਮ.ਸੀ.) ਸਥਾਪਤ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਨੂੰ ਲਾਗੂ ਕਰਨ ਲਈ ਬਣਾਇਆ ਗਿਆ ਸਪੈਸ਼ਲ ਪਰਪਜ਼ ਵਹੀਕਲ (ਐਸ.ਪੀ.ਵੀ.), “ਐਨ.ਆਈ.ਸੀ.ਡੀ.ਸੀ. ਪੰਜਾਬ ਇੰਡਸਟਰੀਅਲ ਕੋਰੀਡੋਰ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ” ਨੂੰ ਜ਼ਮੀਨ ਦੇ ਤਬਾਦਲੇ ਲਈ ਸਟੈਂਪ ਡਿਊਟੀ, ਰਜਿਸਟ੍ਰੇਸ਼ਨ ਫੀਸ ਅਤੇ ਹੋਰ ਵਾਧੂ ਖਰਚਿਆਂ ਦੀ ਛੋਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਪ੍ਰਾਜੈਕਟ ਦਾ ਉਦੇਸ਼ ਸਥਾਨਕ ਵਪਾਰ, ਵਿਸ਼ਵ-ਵਿਆਪੀ ਮੁਕਾਬਲੇਬਾਜ਼ੀ ਵਾਲੇ ਕਾਰੋਬਾਰ ਅਤੇ ਨਿਵੇਸ਼ ਲਈ ਢੁਕਵਾਂ ਮਾਹੌਲ ਬਣਾਉਣ ਲਈ ਵਿਸ਼ੇਸ਼ ਵਿਵਸਥਾ ਕਾਇਮ ਕਰਨਾ ਹੈ। ਇਹ ਪ੍ਰਾਜੈਕਟ ਉਦਯੋਗਿਕ ਖੇਤਰ ਵਿੱਚ ਲਗਭਗ 32724 ਅਤੇ ਗੈਰ-ਉਦਯੋਗਿਕ ਲਈ 14880 ਲੋਕਾਂ ਲਈ ਰੋਜ਼ਗਾਰ ਪੈਦਾ ਕਰੇਗਾ।

Published on: ਫਰਵਰੀ 13, 2025 7:23 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।