ਚੰਡੀਗੜ੍ਹ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਭਾਰਤੀਆਂ ਨਾਲ ਭਰਿਆ ਇਕ ਹੋਰ ਜਹਾਜ਼ ਸ਼ਨੀਵਾਰ ਨੂੰ ਅੰਮ੍ਰਿਤਸਰ ਪਹੁੰਚ ਰਿਹਾ ਹੈ।ਮੀਡੀਆ ‘ਚ ਆਈਆਂ ਖਬਰਾਂ ਅਨੁਸਾਰ ਜਹਾਜ਼ ‘ਚ 119 ਲੋਕ ਸਵਾਰ ਹੋਣਗੇ। ਇਨ੍ਹਾਂ ਵਿੱਚੋਂ 67 ਪੰਜਾਬੀ ਦੱਸੇ ਜਾ ਰਹੇ ਹਨ। ਜਹਾਜ਼ ਦੇ ਆਉਣ ਦੀ ਸੂਚਨਾ ਤੋਂ ਬਾਅਦ ਅੰਮ੍ਰਿਤਸਰ ਦੀਆਂ ਖੁਫੀਆ ਏਜੰਸੀਆਂ ਚੌਕਸ ਹੋ ਗਈਆਂ ਹਨ।
ਪੰਜਾਬ ਪੁਲਿਸ ਦੇ ਡੀਸੀਪੀ ਹਰਪ੍ਰੀਤ ਸਿੰਘ ਮੰਡੇਰ ਨੇ ਦੱਸਿਆ ਕਿ ਸੂਚਨਾ ਮਿਲੀ ਹੈ ਕਿ ਸ਼ਨੀਵਾਰ ਰਾਤ ਨੂੰ ਇੱਕ ਜਹਾਜ਼ ਅੰਮ੍ਰਿਤਸਰ ਵਿੱਚ ਉਤਰੇਗਾ। ਜਹਾਜ਼ ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ 5 ਫਰਵਰੀ ਨੂੰ 104 ਭਾਰਤੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਸੀ। ਡਿਪੋਰਟ ਕੀਤੇ ਗਏ ਭਾਰਤੀਆਂ ਵਿੱਚ ਦੇਸ਼ ਦੇ ਛੇ ਰਾਜਾਂ ਦੇ ਲੋਕ ਸ਼ਾਮਲ ਸਨ। ਇਨ੍ਹਾਂ ਵਿੱਚ ਹਰਿਆਣਾ ਦੇ 34, ਗੁਜਰਾਤ ਦੇ 33 ਅਤੇ ਪੰਜਾਬ ਦੇ 30 ਲੋਕਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਸੀ। ਇਸ ਤੋਂ ਇਲਾਵਾ ਮਹਾਰਾਸ਼ਟਰ ਦੇ 3, ਉੱਤਰ ਪ੍ਰਦੇਸ਼ ਦੇ 2 ਅਤੇ ਚੰਡੀਗੜ੍ਹ ਦੇ 2 ਵਿਅਕਤੀ ਵੀ ਇਨ੍ਹਾਂ ‘ਚ ਸ਼ਾਮਲ ਸਨ।
Published on: ਫਰਵਰੀ 14, 2025 12:46 ਬਾਃ ਦੁਃ