ਦੁਵੱਲੀ ਗੱਲਬਾਤ ਦੌਰਾਨ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੀਤੀਆਂ PM ਮੋਦੀ ਦੀਆਂ ਸਿਫ਼ਤਾਂ
ਭਾਰਤ ਨੂੰ F-35 ਲੜਾਕੂ ਜਹਾਜ਼ ਦੇਣ ਤੇ ਅੱਤਵਾਦੀ ਤਹੱਵੁਰ ਰਾਣਾ ਨੂੰ ਸੌਂਪਣ ਦੀ ਗੱਲ ਕਹੀ
ਵਾਸਿੰਗਟਨ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਪ੍ਰਧਾਨ ਮੰਤਰੀ ਮੋਦੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲਣ ਲਈ ਵੀਰਵਾਰ ਦੇਰ ਰਾਤ (ਭਾਰਤੀ ਸਮੇਂ ਅਨੁਸਾਰ ਸ਼ੁੱਕਰਵਾਰ ਸਵੇਰੇ 3 ਵਜੇ) ਵ੍ਹਾਈਟ ਹਾਊਸ ਪਹੁੰਚੇ। ਦੋਵੇਂ ਆਗੂ ਕਰੀਬ ਢਾਈ ਘੰਟੇ ਇਕੱਠੇ ਰਹੇ। ਇਸ ਦੌਰਾਨ ਦੋਵਾਂ ਵਿਚਾਲੇ ਦੁਵੱਲੀ ਗੱਲਬਾਤ ਹੋਈ। ਟਰੰਪ-ਮੋਦੀ ਨੇ ਦੋ ਵਾਰ ਮੀਡੀਆ ਨਾਲ ਗੱਲਬਾਤ ਕੀਤੀ।
ਟਰੰਪ ਨੇ ਟੈਰਿਫ ਮੁੱਦੇ ‘ਤੇ ਮੋਦੀ ਦੀ ਤਾਰੀਫ ਕਰਦੇ ਹੋਏ ਉਨ੍ਹਾਂ ਨੂੰ ਸਫ਼ਲ ਵਾਰਤਾਕਾਰ ਦੱਸਿਆ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਉਨ੍ਹਾਂ ਦੇ ਚੰਗੇ ਦੋਸਤ ਹਨ ਅਤੇ ਉਹ ਚੰਗਾ ਕੰਮ ਕਰ ਰਹੇ ਹਨ।
ਟਰੰਪ ਨੇ ਭਾਰਤ ਨੂੰ F-35 ਲੜਾਕੂ ਜਹਾਜ਼ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਸ ਨੇ 2008 ਦੇ ਮੁੰਬਈ ਹਮਲੇ ਦੇ ਅੱਤਵਾਦੀ ਤਹੱਵੁਰ ਰਾਣਾ ਨੂੰ ਭਾਰਤ ਭੇਜਣ ਦੀ ਗੱਲ ਕਹੀ।
ਇਸ ਦੇ ਨਾਲ ਹੀ ਪੀਐਮ ਮੋਦੀ ਨੇ ਟਰੰਪ ਨੂੰ ਦੂਜੀ ਵਾਰ ਅਮਰੀਕਾ ਦਾ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈ ਦਿੱਤੀ। ਮੋਦੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਟਰੰਪ ਨਾਲ ਦੁਬਾਰਾ ਕੰਮ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਅਤੇ ਟਰੰਪ ਵਿਚਕਾਰ ਮੁਲਾਕਾਤ ਦਾ ਮਤਲਬ ਹੈ ਇਕ ਅਤੇ ਇਕ ਗਿਆਰਾਂ।
Published on: ਫਰਵਰੀ 14, 2025 7:19 ਪੂਃ ਦੁਃ