ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼ ਅੰਮ੍ਰਿਤਸਰ ਉਤਾਰਨਾ ਕੇਂਦਰ ਦੀ ਸਾਜਿਸ਼: ਮਲਵਿੰਦਰ ਕੰਗ

Punjab


ਚੰਡੀਗੜ੍ਹ: 15 ਫਰਵਰੀ, ਦੇਸ਼ ਕਲਿੱਕ ਬਿਓਰੋ

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਅਮਰੀਕਾ ਤੋਂ ਡਿਪੋਰਟ ਹੋਏ ਪ੍ਰਵਾਸੀਆਂ ਦੇ ਜਹਾਜ਼ ਪੰਜਾਬ ਦੀ ਏਆਪੋਰਟ ‘ਤੇ ਹੀ ਭੇਜਣ ਨੂੰ ਕੇਂਦਰ ਸਰਕਾਰ ਦੀ ਸਾਜਿਸ਼ ਬਾਰੇ ਬੋਲਦਿਆਂ ਕਿਹਾ ਹੈ ਕਿ ਰੂਸ-ਯੂਕਰੇਨ ਜੰਗ ਕਾਰਨ ਜਦੋਂ ਵਿਦਿਆਰਥੀਆਂ ਨੂੰ ਭਾਰਤ ਵਾਪਸ ਲਿਆਉਣਾ ਪੈਂਦਾ ਹੈ ਤਾਂ ਜਹਾਜ਼ ਦਿੱਲੀ ਜਾਂ ਦੇਸ਼ ਦੇ ਹੋਰ ਹਿੱਸਿਆਂ ਵਿੱਚ ਉਤਰਦਾ ਹੈ, ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਾਂ ਸਿੱਖਾਂ ਨੂੰ ਅਫ਼ਗਾਨਿਸਤਾਨ ਤੋਂ ਦੇਸ਼ ਵਾਪਸ ਲਿਆਂਦਾ ਜਾਂਦਾ ਹੈ ਤਾਂ ਇਸ ਦਾ ਸਿਹਰਾ ਲੈਣ ਲਈ ਜਹਾਜ਼ ਦਿੱਲੀ ਵਿੱਚ ਉਤਰਦੇ ਹਨ। ਉਨ਼ਾਂ ਕਿਹਾ ਕਿ ਪੰਜਾਬ ਦਾ ਅਕਸ ਖਰਾਬ ਕਰਨ ਲਈ ਜਾਣਬੁੱਝ ਕੇ ਅੰਮ੍ਰਿਤਸਰ ‘ਚ ਜਹਾਜ਼ ਉਤਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਨਾਲ ਪੰਜਾਬ ਅਤੇ ਸਿੱਖਾਂ ਪ੍ਰਤੀ ਭਾਜਪਾ ਦੀ ਸੋਚ ਦਾ ਪਰਦਾਫਾਸ਼ ਹੋ ਗਿਆ ਹੈ, ਉਹਪੰਜਾਬੀਆਂ ਨੂੰ ਬਦਨਾਮ ਕਰਨ ਦਾ ਕੋਈ ਮੌਕਾ ਨਹੀਂ ਛੱਡਦੇ।

Published on: ਫਰਵਰੀ 15, 2025 4:51 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।