ਕੇਂਦਰ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਾਲੇ 22 ਫਰਵਰੀ ਨੂੰ ਫਿਰ ਹੋਵੇਗੀ ਮੀਟਿੰਗ, ਕੇਂਦਰੀ ਖੇਤੀ ਮੰਤਰੀ ਰਹਿਣਗੇ ਮੌਜੂਦ

ਪੰਜਾਬ

ਕੇਂਦਰ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਾਲੇ 22 ਫਰਵਰੀ ਨੂੰ ਫਿਰ ਹੋਵੇਗੀ ਮੀਟਿੰਗ, ਕੇਂਦਰੀ ਖੇਤੀ ਮੰਤਰੀ ਰਹਿਣਗੇ ਮੌਜੂਦ
ਚੰਡੀਗੜ੍ਹ, 15 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਦੇ ਵਫ਼ਦ ਦਰਮਿਆਨ 5ਵੀਂ ਮੀਟਿੰਗ ਸ਼ੁੱਕਰਵਾਰ (14 ਫਰਵਰੀ) ਨੂੰ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ 28 ਕਿਸਾਨ ਆਗੂ ਸ਼ਾਮਲ ਹੋਏ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ‘ਤੇ ਚਿੰਤਾ ਪ੍ਰਗਟਾਈ ਹੈ। ਕਰੀਬ ਸਾਢੇ 3 ਘੰਟੇ ਚੱਲੀ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ।
ਮੀਟਿੰਗ ਤੋਂ ਬਾਅਦ ਡੱਲੇਵਾਲ ਨੇ ਕਿਹਾ ਕਿ ਮੀਟਿੰਗ ਸਕਾਰਾਤਮਕ ਰਹੀ। ਹੁਣ ਅਗਲੀ ਮੀਟਿੰਗ 22 ਫਰਵਰੀ ਨੂੰ ਹੋਵੇਗੀ। ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ 22 ਤਰੀਕ ਨੂੰ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣਗੇ।
ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਸਾਡੀ ਕਿਸਾਨ ਨੇਤਾਵਾਂ ਨਾਲ ਚੰਗੇ ਮਾਹੌਲ ਵਿੱਚ ਮੀਟਿੰਗ ਹੋਈ। ਅਸੀਂ ਕਿਸਾਨ ਆਗੂਆਂ ਦੀਆਂ ਸਾਰੀਆਂ ਮੰਗਾਂ ਸੁਣੀਆਂ। ਅਸੀਂ ਉਨ੍ਹਾਂ ਨੂੰ ਬਜਟ ਵਿੱਚ ਕਿਸਾਨਾਂ ਲਈ ਲਏ ਗਏ ਫੈਸਲਿਆਂ ਬਾਰੇ ਦੱਸਿਆ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਹੇਠ 22 ਫਰਵਰੀ ਨੂੰ ਫਿਰ ਮੀਟਿੰਗ ਕੀਤੀ ਜਾਵੇਗੀ।

Published on: ਫਰਵਰੀ 15, 2025 7:16 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।