ਗੈਂਗਸਟਰ ਲਖਬੀਰ ਲੰਡਾ ਦੇ ਸਾਥੀਆਂ ਅਤੇ ਪੁਲਸ ਵਿਚਾਲੇ ਮੁਕਾਬਲਾ, ਅਸਲੇ ਸਣੇ ਤਿੰਨ ਕਾਬੂ

ਪੰਜਾਬ

ਤਰਨਤਾਰਨ, 15 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਤਰਨਤਾਰਨ ‘ਚ ਦੇਰ ਰਾਤ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਸਾਥੀਆਂ ਅਤੇ ਪੁਲਸ ਵਿਚਾਲੇ ਹੋਏ ਮੁਕਾਬਲੇ ‘ਚ ਇਕ ਦੋਸ਼ੀ ਜ਼ਖਮੀ ਹੋ ਗਿਆ, ਜਦਕਿ ਦੋ ਹੋਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਥਾਣਾ ਸਦਰ ਤਰਨਤਾਰਨ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲਖਬੀਰ ਦੇ ਗੁੰਡੇ ਇਲਾਕੇ ‘ਚ ਕੋਈ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ।
ਪੁਲੀਸ ਨੇ ਪਿੰਡ ਭੁੱਲਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਜਦੋਂ ਪੁਲਿਸ ਨੇ ਕਾਰ ਸਵਾਰ ਸ਼ੱਕੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਗੈਂਗਸਟਰ ਦਾ ਇੱਕ ਸਾਥੀ ਜਸਕਰਨ ਸਿੰਘ ਜ਼ਖ਼ਮੀ ਹੋ ਗਿਆ। ਉਸ ਦੇ ਸਾਥੀ ਹਰਮੰਦਰ ਸਿੰਘ ਅਤੇ ਹਰਮਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਗੋਇੰਦਵਾਲ ਸਾਹਿਬ ਦੇ ਡੀਐਸਪੀ ਅਤੁਲ ਸੋਨੀ ਅਨੁਸਾਰ ਜ਼ਖ਼ਮੀ ਜਸਕਰਨ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮੁਲਜ਼ਮਾਂ ਕੋਲੋਂ ਪਾਕਿਸਤਾਨ ਦਾ ਬਣਿਆ 9 ਐਮਐਮ ਦਾ ਪਿਸਤੌਲ, ਦੋ ਮੈਗਜ਼ੀਨ ਅਤੇ ਤਿੰਨ ਕਾਰਤੂਸ ਬਰਾਮਦ ਹੋਏ ਹਨ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਉਹ ਵਿਦੇਸ਼ ਵਿੱਚ ਬੈਠੇ ਗੈਂਗਸਟਰ ਲਖਬੀਰ ਸਿੰਘ ਦੇ ਇਸ਼ਾਰੇ ’ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।
ਜ਼ਿਕਰਯੋਗ ਹੈ ਕਿ ਕਰੀਬ 15 ਦਿਨ ਪਹਿਲਾਂ ਇਨ੍ਹਾਂ ਹੀ ਵਿਅਕਤੀਆਂ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੱਖੂ ਨੇੜੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਸਤਨਾਮ ਸਿੰਘ ਸੱਤਾ ‘ਤੇ ਗੋਲੀਆਂ ਚਲਾ ਦਿੱਤੀਆਂ ਸਨ।

Published on: ਫਰਵਰੀ 15, 2025 12:57 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।