ਛੱਤੀਸਗੜ੍ਹ ਦੇ Ex CM ਭੁਪੇਸ਼ ਬਘੇਲ ਪੰਜਾਬ ਕਾਂਗਰਸ ਦੇ ਇੰਚਾਰਜ ਨਿਯੁਕਤ
ਚੰਡੀਗੜ੍ਹ, 15 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਕਾਂਗਰਸ ਦੀ ਕੌਮੀ ਲੀਡਰਸ਼ਿਪ ਨੇ ਪਾਰਟੀ ਸੰਗਠਨ ਵਿਚ ਵੱਡਾ ਫੇਰਬਦਲ ਕੀਤਾ ਹੈ ਅਤੇ ਕਈ ਰਾਜਾਂ ਲਈ ਨਵੇਂ ਇੰਚਾਰਜ ਨਿਯੁਕਤ ਕੀਤੇ ਹਨ। ਇਸ ਵਿੱਚ ਸਭ ਤੋਂ ਅਹਿਮ ਫੈਸਲਾ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪੰਜਾਬ ਦਾ ਜਨਰਲ ਸਕੱਤਰ/ਇੰਚਾਰਜ ਨਿਯੁਕਤ ਕਰਨ ਦਾ ਹੈ। ਇਹ ਜਾਣਕਾਰੀ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ ਗਈ।
ਜਿਸ ਅਨੁਸਾਰ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਦੇ ਹੁਕਮਾਂ ‘ਤੇ ਡਾ: ਸਈਅਦ ਨਸੀਰ ਹੁਸੈਨ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ।ਪੰਜਾਬ ਦੀ ਗੱਲ ਕਰੀਏ ਤਾਂ ਇਹ ਜ਼ਿੰਮੇਵਾਰੀ ਪਹਿਲਾਂ ਦੇਵੇਂਦਰ ਯਾਦਵ ਕੋਲ ਸੀ ਅਤੇ ਪਾਰਟੀ ਨੇ ਉਨ੍ਹਾਂ ਨੂੰ ਦਸੰਬਰ 2023 ਵਿੱਚ ਇਹ ਜ਼ਿੰਮੇਵਾਰੀ ਸੌਂਪੀ ਸੀ।
Published on: ਫਰਵਰੀ 15, 2025 8:16 ਪੂਃ ਦੁਃ