ਚੰਡੀਗੜ੍ਹ, 15 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਭਾਰਤ ਵਿੱਚ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਖਾਲਿਸਤਾਨ ਦੇ ਸਮਰਥਨ ਵਿੱਚ ਪੋਸਟਰ ਲਗਵਾਏ ਹਨ। ਇਹ ਪੋਸਟਰ ਪੰਜਾਬ ਦੇ ਨਕੋਦਰ ‘ਚ 4 ਥਾਵਾਂ ‘ਤੇ ਲਗਾਏ ਗਏ ਹਨ। ਪੰਨੂ ਨੇ ਇਸ ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਧਮਕੀ ਦਿੱਤੀ ਹੈ।
ਪੰਨੂ ਵੱਲੋਂ ਵਾਇਰਲ ਕੀਤੀ ਗਈ ਵੀਡੀਓ ‘ਚ ਕਿਹਾ ਗਿਆ ਹੈ ਕਿ ਜਲੰਧਰ ਦੇ ਨਕੋਦਰ ਸ਼ਹਿਰ ‘ਚ 4 ਥਾਵਾਂ ‘ਤੇ ਖਾਲਿਸਤਾਨੀ ਪੋਸਟਰ ਲਗਾਏ ਗਏ ਹਨ। ਲੰਬੇ ਸਮੇਂ ਬਾਅਦ ਇਸ ਸੰਗਠਨ ਨੇ ਪੋਸਟਰਾਂ ਦੀ ਵਰਤੋਂ ਕੀਤੀ ਹੈ।ਇਹ ਜਥੇਬੰਦੀ ਲੰਮੇ ਸਮੇਂ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਖਾਲਿਸਤਾਨੀ ਨਾਅਰੇ ਲਿਖਵਾਉਂਦੀ ਰਹੀ ਹੈ।
Published on: ਫਰਵਰੀ 15, 2025 9:45 ਪੂਃ ਦੁਃ