ਪੰਜਾਬ ‘ਚ ਬਦਲੇਗਾ ਮੌਸਮ, ਪਵੇਗਾ ਦੋ ਦਿਨ ਮੀਂਹ
ਚੰਡੀਗੜ੍ਹ, 15 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਮੌਸਮ ਆਮ ਨਾਲੋਂ ਜ਼ਿਆਦਾ ਬਣਿਆ ਹੋਇਆ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਦਰਜ ਕੀਤਾ ਗਿਆ। ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ‘ਚ 1.2 ਡਿਗਰੀ ਦਾ ਵਾਧਾ ਹੋਇਆ ਹੈ। ਜਦੋਂ ਕਿ ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ।
ਪਰ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ ‘ਚ ਵਾਧਾ ਰੁਕਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 17 ਫਰਵਰੀ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦਾ ਅਸਰ ਹਿਮਾਚਲ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲੇਗਾ।
ਪਰ 19 ਫਰਵਰੀ ਤੋਂ ਇਸ ਦਾ ਅਸਰ ਪੰਜਾਬ ਵਿੱਚ ਵੀ ਹੋਣ ਦੀ ਸੰਭਾਵਨਾ ਹੈ। 19-20 ਫਰਵਰੀ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Published on: ਫਰਵਰੀ 15, 2025 8:11 ਪੂਃ ਦੁਃ