ਚੰਡੀਗੜ੍ਹ, 16 ਫਰਵਰੀ, ਦੇਸ਼ ਕਲਿੱਕ ਬਿਓਰੋ :
ਬੀਤੇ ਦੇਰ ਰਾਤ ਨਵੀਂ ਦਿੱਲੀ ਰੇਲਵੇ ਸਟੇਸ਼ਨ ਉਤੇ ਮੱਚੀ ਭਗਦੜ ਵਿੱਚ 18 ਦੀ ਮੌਤ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਵਾਪਰੀ ਇਸ ਘਟਨਾ ਉਤੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਬੀਤੀ ਰਾਤ ਮੱਚੀ ਭਗਦੜ ਦੌਰਾਨ ਯਾਤਰੀਆਂ ਦੀ ਮੌਤ ਦੀ ਦੁਖਦਾਈ ਖ਼ਬਰ ਮਿਲ਼ੀ, ਦੁਖਦਾਈ ਘਟਨਾ ਵਿੱਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ। ਇਹ ਹਾਦਸਾ ਰੇਲ ਮੰਤਰਾਲੇ ਦੀ ਲਾਪਰਵਾਹੀ ਦਾ ਨਤੀਜਾ ਹੈ, ਅਫ਼ਸੋਸ ਦੇਸ਼ ਦੀ ਰਾਜਧਾਨੀ ‘ਚ ਲੋਕਾਂ ਦੀ ਕੀਮਤੀ ਜਾਨ ਦੀ ਕੋਈ ਪਰਵਾਹ ਹੀ ਨਹੀਂ ਕੀਤੀ ਜਾ ਰਹੀ।
Published on: ਫਰਵਰੀ 16, 2025 11:59 ਪੂਃ ਦੁਃ