ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

Punjab

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 16 ਫ਼ਰਵਰੀ- ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ।  ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਸਰਵਣ ਕਰਵਾਇਆ। ਭਾਈ ਵਿਸ਼ਾਲ ਸਿੰਘ ਨੇ ਸੰਗਤ ਨੂੰ ਬੀਬੀ ਭਾਨੀ ਜੀ ਦੇ ਜੀਵਨ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਬੀਬੀ ਭਾਨੀ ਜੀ ਦਾ ਸਾਰਾ ਜੀਵਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਸੀ। ਉਨ੍ਹਾਂ ਸਿੱਖ ਬੀਬੀਆਂ ਨੂੰ ਬੀਬੀ ਭਾਨੀ ਜੀ ਦੇ ਜੀਵਨ ਤੋਂ ਸੇਧਾਂ ਲੈ ਆਪਣੇ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ।ਇਸ ਮੌਕੇ ਮੈਨੇਜਰ ਸ. ਨਰਿੰਦਰ ਸਿੰਘ, ਮੀਤ ਮੈਨੇਜਰ ਸ ਬਲਵਿੰਦਰ ਸਿੰਘ, ਸ. ਹਰਪ੍ਰੀਤ ਸਿੰਘ, ਸ. ਗੁਰਦੇਵ ਸਿੰਘ, ਸ. ਮਲਕੀਤ ਸਿੰਘ ਸ. ਸੁਖਦੇਵ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Published on: ਫਰਵਰੀ 16, 2025 6:08 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।