ਕੇਂਦਰ ਸਰਕਾਰ ਨੌਜਵਾਨਾਂ ਦੀ ਡਿਪੋਰਟਰੇਸ਼ਨ ਦਾ ਮਸਲਾ ਹੱਲ ਕਰਵਾਉਣ ‘ਚ ਰਹੀ ਅਸਫਲ: ਚਰਨਜੀਤ ਸਿੰਘ ਚੰਨੀ

ਪੰਜਾਬ

ਕੇਂਦਰ ਸਰਕਾਰ ਨੌਜਵਾਨਾਂ ਦੀ ਡਿਪੋਰਟਰੇਸ਼ਨ ਦਾ ਮਸਲਾ ਹੱਲ ਕਰਵਾਉਣ ਵਿੱਚ ਰਹੀ ਅਸਫਲ ਚਰਨਜੀਤ ਸਿੰਘ ਚੰਨੀ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਮਰੀਕਾ ਨੂੰ ਦਿਖਾਉਣ ਆਪਣਾ 56 ਇੰਚੀ ਸੀਨਾ 

ਮੋਰਿੰਡਾ: 17 ਫਰਵਰੀ, ਭਟੋਆ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅਮਰੀਕਾ ਤੋਂ ਗੈਰ ਮਨੁੱਖੀ ਢੰਗ ਨਾਲ ਡਿਪੋਰਟ ਕੀਤੇ ਗਏ ਪੰਜਾਬੀ ਨੌਜਵਾਨਾਂ ਦੇ ਹੱਕ ਵਿੱਚ ਸਖਤ ਸਟੈਂਡ ਲੈਂਦਿਆਂ ਕਿਹਾ ਕਿ ਜਿੱਥੇ ਇਹਨਾਂ ਨੌਜਵਾਨਾਂ ਦੀ ਲੁੱਟ ਕਰਨ ਵਾਲੇ ਟਰੈਵਲ ਏਜੈਂਟਾਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਲੋੜ ਹੈ ਉਥੇ ਹੀ ਪੰਜਾਬ ਸਰਕਾਰ ਨੂੰ ਇਹਨਾਂ ਨੌਜਵਾਨਾਂ ਦੇ ਮੁੜ ਵਸੇਵੇ ਲਈ ਵੀ ਅੱਗੇ ਆਉਣਾ ਚਾਹੀਦਾ ਹੈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਵੀ ਅਮਰੀਕਾ ਵਿਰੁੱਧ ਆਪਣਾ 56 ਇੰਚੀ ਸੀਨਾ ਤਾਣ ਕੇ ਖੜੇ ਹੋਣ ਦੀ ਲੋੜ ਹੈ ਤਾਂ ਜੋ ਡਿਪੋਰਟੈਸ਼ਨ ਦੀ ਕਾਰਵਾਈ ਨੂੰ ਤੁਰੰਤ ਰੋਕਿਆ ਜਾ ਸਕੇ ਉਪਰੋਕਤ ਪ੍ਰਗਟਾਵਾ ਸ੍ਰੀ ਚੰਨੀ ਨੇ ਆਪਣੀ ਮੋਰਿੰਡਾ ਸਥਿਤ ਰਿਹਾਇਸ਼ ਵਿਖੇ ਬਲਾਕ ਸੰਮਤੀ ਤੇ ਜਿਲ੍ਹਾ ਪਰਿਸ਼ਦ ਦੀਆਂ ਚੋਣਾਂ ਨੂੰ ਲੈ ਕੇ ਮੋਰਿੰਡਾ ਦੇ ਸ੍ਰੀ ਚਮਕੌਰ ਸਾਹਿਬ ਬਲਾਕ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਇਕ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।।ਉਹਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੇ ਆਪਣੀ ਅਮਰੀਕੀ ਯਾਤਰਾ ਦੌਰਾਨ ਅਮਰੀਕੀ ਰਾਸ਼ਟਰਪਤੀ ਸ੍ਰੀ ਡੋਨਾਲਡ ਟਰੰਪ ਨਾਲ ਕੀਤੀ ਗਈ ਮੁਲਾਕਾਤ ਦੌਰਾਨ ਇਹਨਾਂ ਨੌਜਵਾਨਾਂ ਨੂੰ ਡਿਪੋਰਟ ਕਰਨ ਦਾ ਮੁੱਦਾ ਉਠਾਉਣ ਤੋਂ ਅਸਫਲ ਰਹੇ ਹਨ ਉਹਨਾਂ ਭਾਜਪਾ ਸਰਕਾਰ ਤੇ ਸਿੱਧਾ ਦੋਸ਼ ਲਗਾਇਆ ਕਿ ਉਹ ਇਸ ਮਸਲੇ ਨੂੰ ਹੱਲ ਕਰਨ ਤੋਂ ਅਸਫਲ ਸਿੱਧ ਹੋਈ ਹੈ। ਮੌਜੂਦਾ ਸਰਕਾਰ ਦੀ ਕਾਰਜਗਾਰੀ ਤੇ ਤਿੱਖਾ ਹੱਲਾ ਬੋਲਦਿ ਸ੍ਰੀ ਚੰਨੀ ਨੇ ਪੰਜਾਬ ਸਰਕਾਰ ਨੂੰ ਹਾਰ ਫਰੰਟ ਤੇ ਫੇਲ ਅਤੇ ਆਪ ਆਗੂਆਂ ਨੂੰ ਸਿਰੇ ਦੇ ਮੌਕਾ ਪ੍ਰਸਤ ਦੱਸਿਆ ਉਹਨਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਵੱਲੋਂ ਆਪ ਸੁਪਰੀਮੋਂ ਅਤੇ ਦਿੱਲੀ ਦੇ ਹੋਰਨਾਂ ਆਗੂਆਂ ਅੱਗੇ ਆਤਮ ਸਮਰਪਣ ਕਰ ਦਿੱਤਾ ਗਿਆ ਹੈ ਅਤੇ ਦਿੱਲੀ ਦੇ ਆਪ ਆਗੂਆਂ ਵੱਲੋਂ ਪੰਜਾਬ ਦੀ ਲੁੱਟ ਖਸੁੱਟ ਕਰਕੇ ਸੂਬੇ ਦੇ ਸਰਮਾਏ ਨੂੰ ਦਿੱਲੀ ਲਿਜਾਇਆ ਜਾ ਰਿਹਾ ਹੈ ਉਹਨਾਂ ਦੋਸ਼ ਲਾਇਆ ਕਿ ਭਾਵੇਂ ਸਰਕਾਰ ਵੱਲੋਂ ਸੂਬੇ ਦੀ ਕਿਸੇ ਵੀ ਖੱਡ ਦੀ ਨਿਲਾਮੀ ਨਹੀਂ ਕੀਤੀ ਗਈ ਪ੍ਰੰਤੂ ਫਿਰ ਵੀ ਰੇਤ ਮਾਫੀਆ ਵੱਲੋਂ ਆਪ ਆਗੂਆਂ ਦੀ ਕਥਿਤ ਮਿਲੀ ਭੁਗਤ ਸਦਕਾ ਨਜਾਇਜ਼ ਮਾਈਨਿੰਗ ਦਾ ਕਾਰੋਬਾਰ ਰਾਤਾਂ ਨੂੰ ਨਿਰੰਤਰ ਚੱਲ ਰਿਹਾ ਹੈ ਉਹਨਾਂ ਕਿਹਾ ਕਿ ਆਪ ਸੁਪਰੀਮੋਂ ਵੱਲੋਂ ਰੇਤ ਬਜਰੀ ਦੇ ਕਾਰੋਬਾਰ ਵਿੱਚੋਂ ਹਰ ਸਾਲ 50 ਹਜਾਰ ਕਰੋੜ ਬਚਾਉਣ ਦੇ ਦਾਅਵੇ ਖੋਖਲੇ ਅਤੇ ਬਚਕਾਨਾ ਸਾਬਤ ਹੋਏ ਹਨ ਕਿਉਂਕਿ ਆਪ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਮਾਈਨਿੰਗ ਸਬੰਧੀ ਕੋਈ ਨੀਤੀ ਨਹੀਂ ਬਣਾਈ ਗਈ! ਉਹਨਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਦਬਾਅ ਹੇਠ ਆ ਕੇ ਜਨਵਰੀ 2022 ਵਿੱਚ ਪ੍ਰਧਾਨ ਮੰਤਰੀ ਦੀ ਫਿਰੋਜਪੁਰ ਰੈਲੀ ਸਮੇਂ ਵਿਰੋਧ ਪ੍ਰਗਟ ਕਰਨ ਵਾਲੇ ਕਿਸਾਨਾਂ ਵਿਰੁੱਧ ਧਾਰਾ 307 ਅਧੀਨ ਮੁਕਦਮਾ ਦਰਜ ਕਰਕੇ ਸੂਬੇ ਦੇ ਕਿਸਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਨੂੰ ਕਾਂਗਰਸ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਉਹਨਾਂ ਦੱਸਿਆ ਕਿ ਪਾਰਲੀਮੈਂਟ ਦੇ ਇਜਲਾਸ ਦੌਰਾਨ ਉਹਨਾਂ ਵੱਲੋਂ ਕਿਸਾਨਾਂ ਮਜ਼ਦੂਰਾਂ ਕਿਰਤੀਆਂ ਮੁਲਾਜ਼ਮਾਂ ਦੁਕਾਨਦਾਰਾਂ ਤੇ ਉਦਯੋਗਪਤੀਆਂ ਦੀ ਆਵਾਜ਼ ਉਠਾਉਣ ਦੇ ਨਾਲ ਨਾਲ ਹੀ ਧਾਰਾ 25 ਅਧੀਨ ਸਿੱਖਾਂ ਨੂੰ ਵੱਖਰੀ ਕੌਮ ਦਾ ਮਾਮਲਾ ਉਠਾਇਆ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਉਹ ਹਰ ਵਰਗ ਨਾਲ ਸੰਬੰਧਿਤ ਮਸਲਿਆਂ ਨੂੰ ਉਠਾਉਂਦੇ ਰਹਿਣਗੇ ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਚੰਨੀ ਨੇ ਦੱਸਿਆ ਕਿ ਕਾਂਗਰਸ ਹਾਈ ਕਮਾਨ ਵੱਲੋਂ ਉਹਨਾਂ ਨੂੰ ਪਾਰਟੀ ਦਾ ਜਨਰਲ ਸਕੱਤਰ ਬਣਾ ਕੇ ਕਿਸੇ ਵੱਡੇ ਸੂਬੇ ਦੀ ਕਮਾਂਡ ਸੰਭਾਲਣ ਸਬੰਧੀ ਪੇਸ਼ਕਸ਼ ਕੀਤੀ ਗਈ ਸੀ ਪ੍ਰੰਤੂ ਉਹਨਾਂ ਵੱਲੋਂ ਹਾਈ ਕਮਾਂਡ ਨੂੰ ਪੰਜਾਬ ਅੰਦਰ ਹੀ ਕੰਮ ਕਰਨ ਦੀ ਸਤਿਕਾਰ ਸਹਿਤ ਬੇਨਤੀ ਕੀਤੀ ਗਈ ਹੈ ਉਹਨਾਂ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਲਗਭਗ 45 ਬਲਾਕ ਸੰਮਤੀਆਂ ਹਨ ਅਤੇ ਉਹ ਅਗਲੇ ਪੰਜ ਦਿਨਾਂ ਲਈ ਹਰ ਪਿੰਡ ਵਿੱਚ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਮਕਾਰੀ ਅਤੇ ਲੁੱਟ ਕਸੁੱਟ ਸਬੰਧੀ ਜਾਗਰੂਕ ਕਰਵਾਉਣਗੇ ਉਹਨਾਂ ਮੀਟਿੰਗ ਵਿੱਚ ਹਾਜ਼ਰ ਸਮੂਹ ਆਗੂਆਂ ਤੇ ਵਰਕਰਾਂ ਨੂੰ ਹਰੇਕ ਬਲਾਕ ਸੰਮਤੀ ਦੇ ਜਿਲਾ ਪਰਿਸ਼ਦ ਜਿੱਤਣ ਵਾਲੇ ਆਗੂਆਂ ਦੇ ਦੋ ਦੋ ਨਾਮ ਸਰਬ ਸੰਮਤੀ ਨਾਲ ਦੇਣ ਲਈ ਅਤੇ ਆਪ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਵਾਅਦੇ ਪੂਰੇ ਨਾ ਕਰਨ ਸਬੰਧੀ ਪਿੰਡ ਪੱਧਰ ਤੇ ਮਹਿਮ ਚਲਾਉਣ ਦੀ ਅਪੀਲ ਕੀਤੀ ਇਸ ਤੋਂ ਬਾਅਦ ਸ੍ਰੀ ਚੰਨੀ ਵੱਲੋਂ ਸ੍ਰੀ ਚਮਕੌਰ ਸਾਹਿਬ ਬਲਾਕ ਦੇ ਆਗੂਆਂ ਤੇ ਵਰਕਰਾਂ ਨਾਲ ਵੀ ਇਹਨਾਂ ਚੋਣਾਂ ਨੂੰ ਲੈ ਕੇ ਵੱਖਰੇ ਤੌਰ ਤੇ ਮੀਟਿੰਗ ਕੀਤੀ ਗਈ ਮੀਟਿੰਗ ਵਿੱਚ ਹੋਰਨਾਂ ਤੋਂ ਬਿਨਾਂ ਬਲਾਕ ਕਾਂਗਰਸ ਪ੍ਰਧਾਨ ਦਰਸ਼ਨ ਸਿੰਘ ਸੰਧੂ ਸ਼ਹਿਰੀ ਪ੍ਰਧਾਨ  ਧਰਮਪਾਲ ਥਮਣ ਹਰਸੋਹਣ ਸਿੰਘ ਭੰਗੂ,  ਠੇਕੇਦਾਰ ਬਲਵੀਰ ਸਿੰਘ ਲਾਲਾ ਬੰਤ ਸਿੰਘ ਕਲਾਰਾ ਕਸ਼ਮੀਰਾ ਸਿੰਘ ਗੁਰਵਿੰਦਰ ਸਿੰਘ ਕਕਰਾਲੀ ਅਤੇ ਨਾਗਰ ਸਿੰਘ ਧੜਾਕ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ

Published on: ਫਰਵਰੀ 17, 2025 7:57 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।