ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਬੀਤੀ ਰਾਤ ਭਾਰਤ ਪਰਤਿਆ ਹਰਿਆਣਾ ਦਾ ਨੌਜਵਾਨ ਪੋਕਸੋ ਐਕਟ ਤਹਿਤ ਮੁਲਜ਼ਮ ਨਿਕਲਿਆ। ਜਿਵੇਂ ਹੀ ਕੁਰੂਕਸ਼ੇਤਰ ਦਾ ਰਹਿਣ ਵਾਲਾ ਇਹ ਨੌਜਵਾਨ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਿਆ ਤਾਂ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਨੌਜਵਾਨ ‘ਤੇ 2022 ਵਿਚ ਇਕ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਦੋਸ਼ ਸੀ। ਪੁਲੀਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਤਾਂ ਉਹ 2022 ਵਿੱਚ ਹੀ ਵਿਦੇਸ਼ ਚਲਾ ਗਿਆ।
Published on: ਫਰਵਰੀ 17, 2025 7:46 ਪੂਃ ਦੁਃ