ਪੰਜਾਬ ਸਮੇਤ ਉੱਤਰੀ ਭਾਰਤ ‘ਚ ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕੇ, ਲੋਕ ਘਰਾਂ ‘ਚੋਂ ਬਾਹਰ ਨਿਕਲੇ
ਨਵੀਂ ਦਿੱਲੀ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਦਿੱਲੀ-ਐਨਸੀਆਰ ਵਿੱਚ ਅੱਜ ਸੋਮਵਾਰ ਸਵੇਰੇ 5:36 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4 ਮਾਪੀ ਗਈ ਹੈ।
ਭੂਚਾਲ ਦਾ ਕੇਂਦਰ ਨਵੀਂ ਦਿੱਲੀ ਸੀ ਅਤੇ ਇਸ ਦੀ ਡੂੰਘਾਈ ਪੰਜ ਕਿਲੋਮੀਟਰ ਦੱਸੀ ਜਾ ਰਹੀ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਹ ਜਾਣਕਾਰੀ ਦਿੱਤੀ।ਭੂਚਾਲ ਦੇ ਝਟਕੇ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ‘ਚ ਮਹਿਸੂਸ ਕੀਤੇ ਗਏ।
ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਕਈ ਇਲਾਕਿਆਂ ਦੇ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ।
Published on: ਫਰਵਰੀ 17, 2025 7:51 ਪੂਃ ਦੁਃ