ਫਰੀਦਕੋਟ, 18 ਫਰਵਰੀ, ਦੇਸ਼ ਕਲਿੱਕ ਬਿਓਰੋ :
ਅੱਜ ਸਵੇਰੇ ਸਮੇਂ ਫਰੀਦਕੋਟ ਵਿੱਚ ਇਕ ਵੱਡਾ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਫਰੀਦਕੋਟ ਦੇ ਕੋਟਕਪੂਰਾ ਰੋਡ ‘ਤੇ ਅੱਜ ਮੰਗਲਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇਸ ਦੌਰਾਨ ਇਕ ਪ੍ਰਾਈਵੇਟ ਬੱਸ ਟਰੱਕ ਨਾਲ ਟਕਰਾ ਕੇ ਸੇਮਨਾਲੇ ਵਿਚ ਜਾ ਡਿੱਗੀ। ਜਿਸ ‘ਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ।
ਸੂਚਨਾ ਤੋਂ ਬਾਅਦ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਅਗਵਾਈ ‘ਚ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।
ਜਾਣਕਾਰੀ ਅਨੁਸਾਰ ਨਿਊ ਦੀਪ ਕੰਪਨੀ ਦੀ ਇਹ ਬੱਸ ਕੋਟਕਪੂਰਾ ਤੋਂ ਫਰੀਦਕੋਟ ਆ ਰਹੀ ਸੀ ਅਤੇ ਸੇਮਨਾਲੇ ਤੋਂ ਪਹਿਲਾਂ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਟਕਰਾ ਗਈ ਅਤੇ ਟੱਕਰ ਤੋਂ ਬਾਅਦ ਰੇਲਿੰਗ ਤੋੜ ਕੇ ਬੱਸ ਸੇਮਨਾਲੇ ਵਿੱਚ ਜਾ ਡਿੱਗੀ। ਚਸ਼ਮਦੀਦਾਂ ਮੁਤਾਬਕ ਇਸ ਹਾਦਸੇ ਵਿੱਚ ਕਈ ਜਾਨਾਂ ਜਾ ਚੁੱਕੀਆਂ ਹਨ।
Published on: ਫਰਵਰੀ 18, 2025 9:36 ਪੂਃ ਦੁਃ