ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਸਭ ਤੋਂ ਵੱਡੀ ਤਰਜੀਹ : ਮੋਹਿੰਦਰ ਭਗਤ

ਪੰਜਾਬ

ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਸਭ ਤੋਂ ਵੱਡੀ ਤਰਜੀਹ : ਮੋਹਿੰਦਰ ਭਗਤ

-ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਅਤੇ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਕੀਤਾ ਦੌਰਾ

ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀਆਂ ਸੁਣੀਆਂ ਮੁਸ਼ਕਿਲਾਂ

ਪ੍ਰਸ਼ਾਸਨ ਵੱਲੋਂ ਕੈਬਨਿਟ ਮੰਤਰੀ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ

ਲੁਧਿਆਣਾ/ ਚੰਡੀਗੜ੍ਹ 18 ਫਰਵਰੀ, ਦੇਸ਼ ਕਲਿੱਕ ਬਿਓਰੋ

ਸੁਤੰਤਰਤਾ ਸੈਨਾਨੀ ਅਤੇ ਰੱਖਿਆ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਸੁਤੰਤਰਤਾ ਸੈਨਾਨੀਆਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਧਾਇਕ ਮਦਨ ਲਾਲ ਬੱਗਾ ਦੇ ਨਾਲ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਅਤੇ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਭਗਤ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਅਸਲ ਲੋੜਾਂ ਨੂੰ ਪੂਰਾ ਕਰਨ ਲਈ ਆਪਣੇ ਵਿਭਾਗ ਦੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਾਸ਼ਟਰ ਇਨ੍ਹਾਂ ਬਹਾਦਰ ਯੋਧਿਆਂ ਦਾ ਹਮੇਸ਼ਾ ਰਿਣੀ ਰਹੇਗਾ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦੀ ਮਿਲੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਗਰੁੱਪ ਏ, ਬੀ, ਸੀ ਅਤੇ ਡੀ ਅਸਾਮੀਆਂ ਵਿੱਚ ਈ.ਐਸ.ਐਮ. ਲਈ 13 ਫੀਸਦ ਅਸਾਮੀਆਂ ਰਾਖਵੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਜਦੋਂ ਵੀ ਸਰਕਾਰੀ ਦਫ਼ਤਰਾਂ ਵਿੱਚ ਆਉਣ ਤਾਂ ਉਨ੍ਹਾਂ ਦੇ ਮਸਲਿਆਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ।

ਕੈਬਨਿਟ ਮੰਤਰੀ ਭਗਤ ਨੇ ਉਨ੍ਹਾਂ ਨੂੰ ਕੁਸ਼ਲ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਸਾਰੀਆਂ ਮੁਸ਼ਕਿਲਾਂ ਤੁਰੰਤ ਹੱਲ ਕਰਨ ਲਈ ਕਿਹਾ। ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਜੰਗੀ ਅਜਾਇਬ ਘਰ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਸਾਡੇ ਸ਼ਹੀਦਾਂ ਦੇ ਇਤਿਹਾਸ ਅਤੇ ਆਜ਼ਾਦੀ ਤੋਂ ਬਾਅਦ ਹੋਈਆਂ ਜੰਗਾਂ ਬਾਰੇ ਜਾਣਨ ਲਈ ਵਿਸ਼ੇਸ਼ ਸਥਾਨ ਹੈ।

ਕੈਬਨਿਟ ਮੰਤਰੀ ਨੇ ਅਗਨੀਵੀਰ ਅਜੈ ਕੁਮਾਰ ਦੇ ਮਾਤਾ-ਪਿਤਾ ਨੂੰ ਵੀ ਸਨਮਾਨਿਤ ਕੀਤਾ, ਜਿਨ੍ਹਾਂ 17 ਸਿੱਖ ਐਲ.ਆਈ. ਵਿਚ ਸੇਵਾ ਕੀਤੀ ਅਤੇ ਅਪਰੇਸ਼ਨ ਰਕਸ਼ਕ ਦੇ ਹਿੱਸੇ ਵਜੋਂ 18 ਜਨਵਰੀ, 2024 ਨੂੰ ਅਪਰੇਸ਼ਨਲ ਡਿਊਟੀ ਦੌਰਾਨ ਜੰਮੂ-ਕਸ਼ਮੀਰ ਦੇ ਕਲਾਲ ਸੈਕਟਰ ਵਿਖੇ ਬਾਰੂਦੀ ਸੁਰੰਗ ਦੇ ਧਮਾਕੇ ਵਿਚ ਆਪਣੀ ਜਾਨ ਗੁਆ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ ਅਜੈ ਕੁਮਾਰ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਸੀ।

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ 112 ਇੰਜਨੀਅਰ ਰੈਜੀਮੈਂਟ ਵਿੱਚ ਸੇਵਾ ਨਿਭਾਅ ਰਹੇ ਨਾਇਕ ਰਣਜੀਤ ਸਿੰਘ ਦੀ ਵਿਧਵਾ ਸੁਖਵੀਰ ਕੌਰ ਨੂੰ ਫਲੈਗ ਡੇਅ ਫੰਡ ਵਿੱਚੋਂ 1 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਜਿਨ੍ਹਾਂ ਦੀ 10 ਨਵੰਬਰ, 2024 ਨੂੰ ਡਿਊਟੀ ਦੌਰਾਨ ਮੌਤ ਹੋ ਗਈ ਸੀ। ਉਨ੍ਹਾਂ ਫਲੈਗ ਡੇਅ ਫੰਡ ਵਿੱਚੋਂ 12 ਸੇਵਾਮੁਕਤ ਗੈਰ-ਪੈਨਸ਼ਨਰਾਂ ਅਤੇ ਵਿਧਵਾਵਾਂ ਨੂੰ 5-5 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੀ ਵੰਡੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਲੁਧਿਆਣਾ ਦੇ ਆਪਣੇ ਪਹਿਲੇ ਦੌਰੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਾਇਬ ਘਰ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਉਨ੍ਹਾਂ ਪੰਜਾਬ ਪੁਲੀਸ ਦੇ ਗਾਰਡ ਆਫ਼ ਆਨਰ ਤੋਂ ਸਲਾਮੀ ਲਈ ਅਤੇ ਯਾਦਗਾਰ ‘ਤੇ ਫੁੱਲਮਾਲਾਵਾਂ ਭੇਟ ਕੀਤੀਆਂ।

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕੈਬਨਿਟ ਮੰਤਰੀ ਦਾ ਅਜਾਇਬ ਘਰ ਵਿੱਚ ਸਵਾਗਤ ਕੀਤਾ। ਉਨ੍ਹਾਂ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਵੀ ਕੀਤੀ।

ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਹੋਰ ਵੀ ਹਾਜ਼ਰ ਸਨ।

Published on: ਫਰਵਰੀ 18, 2025 7:41 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।