ਪਟਿਆਲਾ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਮੁੜ ਪਟਿਆਲਾ ਵਿਖੇ ਹੋ ਰਹੀ ਹੈ। ਪਰ ਹੁਣ ਇਸ ਮੀਟਿੰਗ ਤੋਂ ਪਹਿਲਾਂ ਹੀ ਹੰਗਾਮਾ ਹੋ ਗਿਆ ਹੈ। ਹੁਣ ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ।
ਹਾਲ ਹੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ।
ਕਿਰਪਾਲ ਸਿੰਘ ਬਡੂੰਗਰ ਨੇ ਆਪਣੇ ਅਸਤੀਫ਼ੇ ਦੀ ਪੇਸ਼ਕਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜ ਕੇ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ।
Published on: ਫਰਵਰੀ 18, 2025 1:52 ਬਾਃ ਦੁਃ