ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਦੋ ਦਿਨ ਮੀਂਹ ਪੈਣ ਦਾ ਅਲਰਟ ਜਾਰੀ
ਚੰਡੀਗੜ੍ਹ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਜ਼ਿਆਦਾ ਗਰਮ ਬਣਿਆ ਹੋਇਆ ਹੈ। ਪਿਛਲੇ 24 ਘੰਟਿਆਂ ‘ਚ ਵੀ ਤਾਪਮਾਨ ‘ਚ 3.1 ਡਿਗਰੀ ਦਾ ਵਾਧਾ ਦੇਖਿਆ ਗਿਆ। ਜਿਸ ਤੋਂ ਬਾਅਦ ਤਾਪਮਾਨ ਆਮ ਨਾਲੋਂ 4.3 ਡਿਗਰੀ ਵੱਧ ਪਾਇਆ ਗਿਆ। ਪਰ ਪੱਛਮੀ ਗੜਬੜੀ ਕਾਰਨ ਕੁਝ ਰਾਹਤ ਮਿਲਣ ਦੀ ਉਮੀਦ ਹੈ। ਪੰਜਾਬ ‘ਚ ਅਗਲੇ ਦੋ ਦਿਨਾਂ ਤੱਕ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੈ। ਜਿਸ ਦਾ ਅਸਰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲੇਗਾ। 19 ਅਤੇ 20 ਫਰਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਆਮ ਤੋਂ ਦਰਮਿਆਨੀ ਬਾਰਿਸ਼ ਦੀ ਵੀ ਸੰਭਾਵਨਾ ਹੈ। ਜਿਸ ਤੋਂ ਬਾਅਦ ਵਧੇ ਹੋਏ ਤਾਪਮਾਨ ‘ਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ।
ਸਰਗਰਮ ਵੈਸਟਰਨ ਡਿਸਟਰਬੈਂਸ ਅਤੇ ਬੱਦਲਵਾਈ ਕਾਰਨ ਪੰਜਾਬ ਦਾ ਔਸਤ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਪਰ 19-20 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਤੋਂ ਬਾਅਦ ਮੌਸਮ ਥੋੜਾ ਖੁੱਲ੍ਹ ਜਾਵੇਗਾ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ‘ਚ ਇਨ੍ਹਾਂ ਦਿਨਾਂ ‘ਚ ਬਾਰਿਸ਼ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਜਿਸ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਇੱਕ ਅੰਦਾਜ਼ੇ ਮੁਤਾਬਕ ਪੰਜਾਬ ਵਿੱਚ ਤਾਪਮਾਨ 3 ਡਿਗਰੀ ਤੱਕ ਡਿੱਗ ਸਕਦਾ ਹੈ।
Published on: ਫਰਵਰੀ 18, 2025 7:26 ਪੂਃ ਦੁਃ