ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ 20 ਫਰਵਰੀ ਨੂੰ ਲੱਗੇਗਾ ਰੋਜ਼ਗਾਰ ਮੇਲਾ
ਮਾਨਸਾ, 18 ਫਰਵਰੀ: ਦੇਸ਼ ਕਲਿੱਕ ਬਿਓਰੋ
ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ 20 ਫਰਵਰੀ, 2025 ਦਿਨ ਵੀਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਦੇ ਸਹਿਯੋਗ ਨਾਲ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫ਼ਸਰ, ਸਰਕਾਰੀ ਆਈ.ਟੀ.ਆਈ. ਮਾਨਸਾ, ਸ੍ਰੀ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ‘ਸਵਰਾਜ ਇੰਜਨ ਲਿਮਟਿਡ ਅਤੇ ਜੀ. ਐਸ ਅਲੌਏ’ ਵੱਲੋਂ ਆਈ.ਟੀ.ਆਈ. ਅਤੇ ਨੋਨ ਆਈ.ਟੀ.ਆਈ. ਪ੍ਰਾਰਥੀਆਂ ਦੀ ਭਰਤੀ ਕੀਤੀ ਜਾਣੀ ਹੈ।
ਉਨ੍ਹਾਂ ਕਿਹਾ ਕਿ ਇਸ ਰੋਜ਼ਗਾਰ ਮੇਲੇ ਵਿਚ ਭਾਗ ਲੈਣ ਵਾਲੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਚਾਹਵਾਨ ਪ੍ਰਾਰਥੀ ਆਪਣੇ ਅਸਲ ਯੋਗਤਾ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ, ਆਧਾਰ ਕਾਰਡ ਦੀ ਫੋਟੋ ਕਾਪੀ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਕੈਂਪ ਵਾਲੇ ਦਿਨ ਸਰਕਾਰੀ ਆਈ.ਟੀ.ਆਈ., ਮਾਨਸਾ ਵਿਖੇ ਸਵੇਰੇ 10:00 ਵਜੇ ਪਹੁੰਚਣ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 95017-21800, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Published on: ਫਰਵਰੀ 18, 2025 8:24 ਬਾਃ ਦੁਃ