ਨਵੀਂ ਦਿੱਲੀ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਸੱਜਣ ਕੁਮਾਰ ਨੂੰ 1984 ਦੇ ਸਿੱਖ ਦੰਗਿਆਂ ਦੇ ਇੱਕ ਮਾਮਲੇ ਵਿੱਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਅੱਜ ਸਜ਼ਾ ਸੁਣਾਈ ਜਾਣੀ ਸੀ, ਜਿਸ ਨੂੰ ਟਾਲ ਦਿੱਤਾ ਗਿਆ। ਇਹ ਮਾਮਲਾ ਦਿੱਲੀ ਦੇ ਸਰਸਵਤੀ ਵਿਹਾਰ ਵਿੱਚ 2 ਸਿੱਖਾਂ ਦੇ ਕਤਲ ਨਾਲ ਸਬੰਧਤ ਹੈ।
ਦਰਅਸਲ ਅੱਜ ਸਜ਼ਾ ਦਾ ਐਲਾਨ ਹੋਣ ਤੋਂ ਪਹਿਲਾਂ ਪੀੜਤ ਧਿਰ ਨੇ ਸੱਜਣ ਕੁਮਾਰ ਨੂੰ ਮੌਤ ਦੀ ਸਜ਼ਾ ਦੇਣ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਅਦਾਲਤ ਨੇ ਸਜ਼ਾ ਨਹੀਂ ਸੁਣਾਈ, ਹੁਣ ਇਸ ਮਾਮਲੇ ਦੀ ਸੁਣਵਾਈ 21 ਫਰਵਰੀ ਨੂੰ ਹੋਵੇਗੀ।
ਇਹ ਮਾਮਲਾ 41 ਸਾਲ ਪਹਿਲਾਂ ਹੋਏ ਸਿੱਖ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਵਿੱਚ 2 ਸਿੱਖਾਂ ਦੇ ਕਤਲ ਨਾਲ ਸਬੰਧਤ ਹੈ। ਛੇ ਦਿਨ ਪਹਿਲਾਂ 12 ਫਰਵਰੀ ਨੂੰ ਅਦਾਲਤ ਨੇ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਕਿਹਾ ਸੀ ਕਿ ਸਜ਼ਾ ਦਾ ਐਲਾਨ 18 ਫਰਵਰੀ ਨੂੰ ਕੀਤਾ ਜਾਵੇਗਾ।
Published on: ਫਰਵਰੀ 18, 2025 11:57 ਪੂਃ ਦੁਃ