ਤਰਨ ਤਾਰਨ, 18 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੱਟੀ ਦੇ ਐਸਡੀਐਮ ਦੀ ਸਰਕਾਰੀ ਗੱਡੀ ਅਤੇ ਇਕ ਮੋਟਰਸਾਈਕਲ ਵਿਚਕਾਰ ਹੋਈ ਟੱਕਰ ‘’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਪੱਟੀ ਰੋਡ ਉਤੇ ਐਸਡੀਐਮ ਪ੍ਰੀਤਇੰਦਰ ਸਿੰਘ ਬੈਂਸ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਪਿੰਡ ਆਸਲ ਤੋਂ ਉਲਟ ਦਿਸ਼ਾ ਵੱਲ ਆ ਰਹੇ ਮੋਟਰਸਾਈਕਲ ਰਫਤਾਰ ਨਾਲ ਟਕਰਾਉਣ ਕਾਰਨ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਐਸਡੀਐਮ ਪੱਟੀ ਪ੍ਰੀਤ ਇੰਦਰ ਸਿੰਘ ਅੱਜ ਸਵੇਰੇ ਅੰਮ੍ਰਿਤਸਰ ਤੋਂ ਪੱਟੀ ਜਾ ਰਹੇ ਸਨ। ਜਦੋਂ ਉਹ ਲੌਹਕਾ ਪਿੰਡ ਦੇ ਨੇੜੇ ਪੁੱਜੇ ਤਾਂ ਇਕ ਮੋਟਰਸਾਈਕਲ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਬਾਈਕ ਸਵਾਰ ਸ਼ਿਵ ਸਿੰਘ ਅਤੇ ਉਸਦੀ ਮਾਂ ਰਾਜ ਕੌਰ ਦੀ ਮੌਤ ਹੋ ਗਈ। ਜਦਕਿ ਐਸਡੀਐਮ ਪ੍ਰੀਤ ਇੰਦਰ ਸਿੰਘ ਬੈਂਸ ਤੋਂ ਇਲਾਵਾ ਬਾਈਕ ਸਵਾਰ ਨੌਜਵਾਨ ਜ਼ਖਮੀ ਹੋ ਗਿਆ। ਜ਼ਖਮੀ ਐਸਡੀਐਮ ਪ੍ਰੀਤਇੰਦਰ ਸਿੰਘ ਬੈਂਸ ਨੂੰ ਤਰਨਤਾਰਨ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ।
Published on: ਫਰਵਰੀ 18, 2025 1:31 ਬਾਃ ਦੁਃ