ਅੱਜ ਹੋਵੇਗਾ ਦਿੱਲੀ ਦੇ ਮੁੱਖ ਮੰਤਰੀ ਚਿਹਰੇ ਦਾ ਖੁਲਾਸਾ
ਨਵੀਂ ਦਿੱਲੀ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਦਿੱਲੀ ਵਿਧਾਨ ਸਭਾ ਚੋਣ ਨਤੀਜਿਆਂ ਤੋਂ 11 ਦਿਨ ਬਾਅਦ ਅੱਜ ਬੁੱਧਵਾਰ ਨੂੰ ਮੁੱਖ ਮੰਤਰੀ ਦੇ ਨਾਂ ਦਾ ਖੁਲਾਸਾ ਹੋਵੇਗਾ। ਇਸ ਦੇ ਲਈ ਸੂਬਾ ਦਫ਼ਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ। ਮੀਟਿੰਗ ਦਾ ਸਮਾਂ ਅਜੇ ਤੈਅ ਨਹੀਂ ਹੋਇਆ ਹੈ।
ਪਾਰਟੀ ਪ੍ਰਧਾਨ ਜੇਪੀ ਨੱਡਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਮੁੱਖ ਮੰਤਰੀ ਚੁਣੇ ਗਏ ਵਿਧਾਇਕਾਂ ਵਿੱਚੋਂ ਹੀ ਹੋਵੇਗਾ। ਮੀਟਿੰਗ ਵਿੱਚ ਕੈਬਨਿਟ ਮੰਤਰੀਆਂ ਦੇ ਨਾਵਾਂ ਦਾ ਐਲਾਨ ਵੀ ਹੋ ਸਕਦਾ ਹੈ।
ਸਹੁੰ ਚੁੱਕ ਸਮਾਗਮ 20 ਫਰਵਰੀ ਨੂੰ ਰਾਮਲੀਲਾ ਮੈਦਾਨ ਵਿੱਚ ਹੋਵੇਗਾ। ਇਸ ਦੀਆਂ ਤਿਆਰੀਆਂ ਦੀ ਜ਼ਿੰਮੇਵਾਰੀ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਤਰੁਣ ਚੁੱਘ ਨੂੰ ਸੌਂਪੀ ਗਈ ਹੈ। ਦੋਵਾਂ ਆਗੂਆਂ ਨੇ ਮੰਗਲਵਾਰ ਨੂੰ ਤਿਆਰੀਆਂ ਦਾ ਜਾਇਜ਼ਾ ਲਿਆ।
Published on: ਫਰਵਰੀ 19, 2025 7:21 ਪੂਃ ਦੁਃ