ਗਿਆਨੇਸ਼ ਕੁਮਾਰ ਦੇਸ਼ ਦੇ 26ਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਅੱਜ ਸੰਭਾਲਣਗੇ ਅਹੁਦਾ
ਨਵੀਂ ਦਿੱਲੀ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :
1988 ਬੈਚ ਦੇ ਆਈਏਐਸ ਅਧਿਕਾਰੀ ਅਤੇ ਮੌਜੂਦਾ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਦੇਸ਼ ਦਾ 26ਵਾਂ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਅੱਜ ਬੁੱਧਵਾਰ ਨੂੰ ਇਹ ਅਹੁਦਾ ਸੰਭਾਲਣਗੇ।
ਉਹ ਨਵੇਂ ਕਾਨੂੰਨ ਤਹਿਤ ਨਿਯੁਕਤ ਕੀਤੇ ਜਾਣ ਵਾਲੇ ਪਹਿਲੇ ਸੀਈਸੀ ਹਨ। ਉਨ੍ਹਾਂ ਦਾ ਕਾਰਜਕਾਲ 26 ਜਨਵਰੀ 2029 ਤੱਕ ਰਹੇਗਾ। ਮੌਜੂਦਾ ਸੀਈਸੀ ਰਾਜੀਵ ਕੁਮਾਰ 18 ਫਰਵਰੀ ਨੂੰ ਸੇਵਾਮੁਕਤ ਹੋਏ ਹਨ।
ਗਿਆਨੇਸ਼ ਕੁਮਾਰ ਦੇ 4 ਸਾਲਾਂ ਦੇ ਕਾਰਜਕਾਲ ਦੌਰਾਨ 20 ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ (ਪੁਡੂਚੇਰੀ) ਵਿੱਚ ਚੋਣਾਂ ਹੋਣਗੀਆਂ। ਇਸ ਦੀ ਸ਼ੁਰੂਆਤ ਬਿਹਾਰ ਤੋਂ ਹੋਵੇਗੀ ਅਤੇ ਅੰਤਿਮ ਚੋਣਾਂ ਮਿਜ਼ੋਰਮ ‘ਚ ਹੋਣਗੀਆਂ।
Published on: ਫਰਵਰੀ 19, 2025 7:56 ਪੂਃ ਦੁਃ